11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰੂ ਨਾਨਕ ਦੇਵ ਪਬਲਿਕ ਸਕੂਲ ਅਤੇ ਨਰਸਿੰਗ ਕਾਲਜ 'ਚ ਦੀਵਾਲੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਗੁਰੂ ਨਾਨਕ ਦੇਵ ਪਬਲਿਕ ਸਕੂਲ ਅਤੇ ਨਰਸਿੰਗ ਕਾਲਜ ਕਾਦੀਆਂ 'ਚ ਦੀਵਾਲੀ ਮੌਕੇ ਸਟਾਫ਼ ਨੂੰ ਤੋਹਫੇ ਦਿੰਦੇ ਪ੍ਰਬੰਧਕ | ਅਜੀਤ ਤਸਵੀਰ <br/> 22-10-2025
ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸਕੂਲ (ਸੀ.ਬੀ.ਐਸ.ਈ.) ਕਾਦੀਆਂ ਅਤੇ ਗੁਰੂ ਨਾਨਕ ਦੇਵ ਨਰਸਿੰਗ ਕਾਲਜ ਕਾਦੀਆਂ ਵਿਚ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਵਿਚ ਦੀਵਾ ਬਣਾਉਣ, ਚਾਰਟ, ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਹਰ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਵਿਦਿਆਰਥੀਆਂ ਵਲੋਂ ਆਪਣੀਆਂ ਕਲਾਸਾਂ ਨੂੰ ਲੜੀਆਂ ਤੇ ਦੀਵਿਆਂ ਨਾਲ ਸਜਾਇਆ ਗਿਆ | ਹਰ ਕਲਾਸ ਵਲੋਂ ਰੰਗੋਲੀ ਬਣਾਈ ਗਈ ਅਤੇ ਆਪਣੀ ਕਲਾਸ ਵਿਚ ਵੱਖ-ਵੱਖ ਰੰਗਾਂ ਦੇ ਦੀਵੇ ਕਾਰਡ ਬਣਾ ਕੇ ਉਨ੍ਹਾਂ ਨੇ ਆਪਣੀ ਕਲਾ ਨੂੰ ਪੇਸ਼ ਕੀਤਾ | ਇਸ ਮੌਕੇ ਵਿਦਿਆਰਥੀਆਂ ਤੇ ਸਮੂਹ ਸਟਾਫ ਵਲੋਂ ਆਪਣੇ ਸਕੂਲ ਕੈਂਪਸ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾ ਕੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ | ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਹਿੰਦੂ ਤੇ ਸਿੱਖ ਧਰਮ ਵਿਚ ਦੀਵਾਲੀ ਕਿਉਂ ਮਨਾਈ ਜਾਂਦੀ ਹੈ, ਇਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਤੇ ਸਮੂਹ ਸਟਾਫ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਸਾਰੇ ਸਟਾਫ ਮੈਂਬਰਾਂ ਨੂੰ ਮਿਠਾਈਆਂ ਅਤੇ ਤੋਹਫੇ ਦਿੱਤੇ ਗਏ | ਉਨ੍ਹਾਂ ਦੁਆਰਾ ਕੀਤੀ ਗਈ ਕਲਾ ਨੂੰ ਸਲਾਹਿਆ | ਪਿ੍ੰਸੀਪਲ ਸੁਖਜਿੰਦਰ ਵੀਰ ਸਿੰਘ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਅਤੇ ਪਟਾਕੇ ਨਾ ਚਲਾ ਕੇ ਆਪਣੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਚਾਹੀਦਾ ਹੈ | ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਰਜਿੰਦਰ ਕੌਰ, ਅਮਨਦੀਪ ਕੌਰ, ਮਹਿਕਪ੍ਰੀਤ ਕੌਰ, ਮੋਨਿਕਾ, ਗੁਰਪ੍ਰੀਤ ਕੌਰ, ਨਵਨੀਤ, ਮਨਜੀਤ ਤੇ ਸਮੂਹ ਸਟਾਫ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਦੇ ਵਿਦਿਆਰਥੀਆਂ ਲਈ ਕਾਪੀਆਂ, ਪੈੱਨ ਭੇਜੇ <br/> ਅਗਲੀ ਖ਼ਬਰ ਬਾਬਾ ਮਹਿਮਾ ਸਾਹਿਬ ਦੀ ਯਾਦ 'ਚ ਗੁਰਮਤਿ ਸਮਾਗਮ ਅਤੇ ਦਸਤਾਰ ਮੁਕਾਬਲੇ ਕਰਵਾਏ <br/>
Ad Position 24