19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਿੰਡ ਰਤਨਗੜ੍ਹ ਵਿਖੇ ਬਾਬਾ ਵਿਸ਼ਵਕਰਮਾ ਦਾ ਭੰਡਾਰਾ ਕਰਵਾਇਆ

Ad Position 21
No active advertisement
ਅਜੀਤ ਡੈਸਕ 23-10-2025
ਤਾਰਾਗੜ੍ਹ, 22 ਅਕਤੂਬਰ (ਸੋਹਨ ਲਾਲ)-ਕਸਬਾ ਤਾਰਾਗੜ੍ਹ ਦੇ ਅਧੀਨ ਆਉਂਦੇ ਪਿੰਡ ਰਤਨਗੜ੍ਹ ਵਿਚ ਸ੍ਰੀ ਬਾਬਾ ਵਿਸ਼ਵਕਰਮਾ ਮੰਦਿਰ 'ਚ ਬਾਬਾ ਵਿਸ਼ਵਕਰਮਾ ਜੀ ਦਾ ਭੰਡਾਰਾ ਕਰਵਾਇਆ ਗਿਆ | ਮੁੱਖ ਸੇਵਾਦਾਰ ਕਰਤਾਰ ਚੰਦ, ਜੋਗਿੰਦਰ ਪਾਲ ਨੇ ਦੱਸਿਆ ਕਿ ਸਵੇਰੇ ਅੰਮਿ੍ਤ ਵੇਲੇ ਹਵਨ ਯੱਗ ਸ਼ੁਰੂ ਕੀਤਾ ਗਿਆ ਤੇ ਬਾਅਦ ਵਿਚ ਕੰਜਕ ਪੂਜਨ ਕੀਤਾ ਗਿਆ ਤੇ ਸਤਿਸੰਗ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਦੁਪਹਿਰ ਨੂੰ ਭੰਡਾਰੇ ਦਾ ਆਯੋਜਨ ਕੀਤਾ ਗਿਆ ਤੇ ਆਈਆਂ ਹੋਈਆਂ ਸੰਗਤਾਂ ਨੂੰ ਭੰਡਾਰਾ ਛਕਾਇਆ ਗਿਆ ਤੇ ਬਾਬਾ ਜੀ ਦਾ ਪ੍ਰਸ਼ਾਦ ਛਕਾਇਆ ਗਿਆ | ਇਸ ਮੌਕੇ ਕਰਤਾਰ ਚੰਦ, ਸਰਪੰਚ ਬਿੱਟੂ ਫ਼ੌਜੀ, ਪ੍ਰੇਮ ਕੁਮਾਰ ਸ਼ਰਮਾ, ਜੋਗਿੰਦਰ ਪਾਲ, ਜਿੰਦਾ, ਕਮਲ ਕਿਸ਼ੋਰ, ਪਵਨ ਕੁਮਾਰ, ਪ੍ਰਵੀਨ ਕੁਮਾਰ, ਲੱਕੀ, ਜਤਿਨ ਕੁਮਾਰ, ਸਾਹਿਲ ਕੁਮਾਰ, ਰਾਹੁਲ ਦੀਪ, ਨੇਕ ਚੰਦ, ਜੋਗਿੰਦਰ ਪਾਲ ਮਿਸਤਰੀ, ਵਿਕੀ, ਬਲਵਿੰਦਰ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘਰ 'ਚ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਜ਼ਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਤੇਜ਼: ਡਾ.ਰੋਹਿਤ ਗੋਇਲ <br/>
Ad Position 24