19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਕਾਂਗਰਸ ਵਲੋਂ ਐਸ.ਸੀ. ਵਿਭਾਗ ਦੀ ਨੈਸ਼ਨਲ ਕੋਆਰਡੀਨੇਟਰ ਨਿਯੁਕਤ ਟੀਨਾ ਚੌਧਰੀ ਨੇ ਹਾਈਕਮਾਂਡ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 23-10-2025
ਘਰੋਟਾ, 22 ਅਕਤੂਬਰ (ਸੰਜੀਵ ਗੁਪਤਾ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਐਸ.ਸੀ. ਵਿਭਾਗ ਦੀ ਨੈਸ਼ਨਲ ਕੋਆਰਡੀਨੇਟਰ ਨਿਯੁਕਤ ਕੀਤੀ ਗਈ ਮੈਂਬਰ ਟੀਨਾ ਚੌਧਰੀ ਨੇ ਰਾਹੁਲ ਗਾਂਧੀ, ਕੇ.ਸੀ. ਵੇਣੂਗੋਪਾਲ ਤੇ ਰਾਜਿੰਦਰ ਗੌਤਮ ਦਾ ਦਿਲੋਂ ਧੰਨਵਾਦ ਕੀਤਾ | ਆਪਣੇ ਬਿਆਨ ਵਿਚ ਟੀਨਾ ਚੌਧਰੀ ਨੇ ਕਿਹਾ ਕਿ ਮੈਂ ਆਲ ਇੰਡੀਆ ਕਾਂਗਰਸ ਕਮੇਟੀ ਰਾਹੁਲ ਗਾਂਧੀ, ਕੇ.ਸੀ. ਵੇਣੂਗੋਪਾਲ ਤੇ ਰਾਜਿੰਦਰ ਗੌਤਮ ਦਾ ਤਹਿ ਦਿਲੋਂ ਧੰਨਵਾਦ ਕਰਦੀ ਹਾਂ | ਜਿਨ੍ਹਾਂ ਨੇ ਮੈਨੂੰ ਐਸ.ਸੀ. ਵਿਭਾਗ 'ਚ ਨੈਸ਼ਨਲ ਕੋਆਰਡੀਨੇਟਰ ਨਿਯੁਕਤ ਕੀਤਾ ਹੈ | ਮੈਂ ਪਾਰਟੀ ਨੂੰ ਪੱਕਾ ਵਾਅਦਾ ਕਰਦੀ ਹਾਂ ਕਿ ਮੈਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਮੈਂ ਪੂਰੇ ਦਿਲ ਨਾਲ ਨਿਭਾਵਾਂਗੀ ਅਤੇ ਦਲਿਤ ਸਮਾਜ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਉਣ ਵਿਚ ਆਪਣਾ ਪੂਰਾ ਸਹਿਯੋਗ ਦੇਵਾਂਗੀ | ਆਪਣੇ ਹਲਕਾ ਭੋਆ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਮੈਂ ਹਮੇਸ਼ਾ ਆਪਣੇ ਲੋਕਾਂ ਨਾਲ ਚਟਾਨ ਵਾਂਗ ਖੜ੍ਹੀ ਰਹਾਂਗੀ | ਉੱਧਰ ਇਸ ਨਿਯੁਕਤੀ ਨੂੰ ਦਲਿਤ ਸਮਾਜ ਦੇ ਹੱਕਾਂ ਦੀ ਲੜਾਈ ਵਿਚ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਪੂਰੀ ਵਾਹ ਲਾ ਦੇਵੇਗੀ |

Ad Position 22
No active advertisement
ਪਿਛਲੀ ਖ਼ਬਰ ਕਬਰਸਥਾਨ ਲਈ ਗ੍ਰਾਂਟ ਮਿਲਣ 'ਤੇ ਮਸੀਹ ਭਾਈਚਾਰੇ ਵਲੋਂ ਐੱਮ.ਪੀ. ਰੰਧਾਵਾ ਦਾ ਧੰਨਵਾਦ ਅਗਲੀ ਖ਼ਬਰ ਦਯਾਨੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਈ ਦੀਵਾਲੀ <br/>
Ad Position 24