19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਟਰਾਲੀ ਹੇਠਾਂ ਆਉਣ ਕਾਰਨ ਸਕੂਟਰੀ ਸਵਾਰ ਔਰਤ ਦੀ ਮੌਤ

Ad Position 21
No active advertisement
ਅਜੀਤ ਡੈਸਕ 23-10-2025
ਬਹਿਰਾਮਪੁਰ, 22 ਅਕਤੂਬਰ (ਪ੍ਰੋ: ਬਲਬੀਰ ਸਿੰਘ ਕੋਲਾ)-ਸਥਾਨਕ ਕਸਬਾ ਬਹਿਰਾਮਪੁਰ ਵਿਖੇ ਇਕ ਸਕੂਟਰੀ ਸਵਾਰ ਔਰਤ ਦੀ ਟਰਾਲੀ ਹੇਠਾਂ ਆ ਜਾਣ ਕਰਕੇ ਮੌਤ ਹੋ ਜਾਣ ਦੀ ਦੱੁਖਦਾਈ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਕੱਲ੍ਹ ਦੇਰ ਸ਼ਾਮ ਸਰਬਜੀਤ ਕੌਰ ਪਤਨੀ ਸੁਲੱਖਣ ਸਿੰਘ ਵਾਸੀ ਜੁੱਗੋਚੱਕ ਟਾਂਡਾ ਦੀਵਾਲੀ ਸਬੰਧੀ ਖਰੀਦਦਾਰੀ ਕਰਨ ਲਈ ਸਕੂਟਰੀ 'ਤੇ ਸਵਾਰ ਹੋ ਕੇ ਬਹਿਰਾਮਪੁਰ ਆਈ ਸੀ | ਜਿਸ ਦੀ ਥਾਣਾ ਬਹਿਰਾਮਪੁਰ ਨੇੜੇ ਟਰਾਲੀ ਹੇਠਾਂ ਆਉਣ ਨਾਲ ਮੌਤ ਹੋ ਗਈ | ਟਰਾਲੀ ਪਿੰਡ ਮੱਟਮਾਂ ਨਾਲ ਸਬੰਧਿਤ ਦੱਸੀ ਜਾ ਰਹੀ ਹੈ | ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਲਾਸ਼ ਨੰੂ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਦੀਨਾਨਗਰ ਰੋਡ ਤੇ ਗੁਰਦਾਸਪੁਰ ਰੋਡ 'ਤੇ ਦੁਕਾਨਦਾਰਾਂ ਵਲੋਂ ਸੜਕ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਰਕੇ ਅਕਸਰ ਜਾਮ ਲੱਗਦਾ ਹੈ ਤੇ ਛੋਟੇ ਮੋਟੇ ਹਾਦਸੇ ਹੁੰਦੇ ਰਹਿੰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਪੋਲੀਓ ਬੂੰਦਾਂ ਪਿਲਾਉਣ ਦੀ ਡਿਊਟੀ ਕਰਨ ਮੌਕੇ ਸੜਕ ਹਾਦਸੇ 'ਚ ਜ਼ਖ਼ਮੀ ਹੋਈ ਆਸ਼ਾ ਵਰਕਰ ਦੀ ਇਲਾਜ ਦੌਰਾਨ ਮੌਤ <br/> ਅਗਲੀ ਖ਼ਬਰ ਸਵਰਨ ਸਿੰਘ ਐਂਡ ਸੰਨਜ਼ ਮਠਾਰੂ ਪੇਂਟ ਸਟੋਰ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਸਮਾਗਮ <br/>
Ad Position 24