19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪੋਲੀਓ ਬੂੰਦਾਂ ਪਿਲਾਉਣ ਦੀ ਡਿਊਟੀ ਕਰਨ ਮੌਕੇ ਸੜਕ ਹਾਦਸੇ 'ਚ ਜ਼ਖ਼ਮੀ ਹੋਈ ਆਸ਼ਾ ਵਰਕਰ ਦੀ ਇਲਾਜ ਦੌਰਾਨ ਮੌਤ <br/>

Ad Position 21
No active advertisement
ਮਿ੍ਤਕ ਅਲਿਜਬਤ ਦੀ ਪੁਰਾਣੀ ਤਸਵੀਰ <br/> 23-10-2025
ਫ਼ਤਹਿਗੜ੍ਹ ਚੂੜੀਆਂ, 22 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨੀਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਬਾਂਰਾਲੀ ਕਲਾਂ ਦੀ ਸੜਕ ਹਾਦਸੇ ਦਾ ਸ਼ਿਕਾਰ ਹੋਈ ਆਸ਼ਾ ਵਰਕਰ ਸ਼੍ਰੀਮਤੀ ਅਲਿਜਬਤ ਪਤਨੀ ਯੂਨਸ ਮਸੀਹ ਦੀ ਜ਼ੇਰੇ ਇਲਾਜ ਮੌਤ ਹੋ ਗਈ | ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੌਰ ਤੇ ਪਰਿਵਾਰਕ ਮੈਂਬਰਾਂ ਨੇ ਦੁੱਖ ਭਰੇ ਲਹਿਜੇ ਨਾਲ ਦੱਸਿਆ ਕਿ ਆਸ਼ਾ ਵਰਕਰ ਅਲਿਜਬਤ ਪਿਛਲੇ ਕਰੀਬ 2 ਦਹਾਕਿਆਂ ਤੋਂ ਆਪਣੇ ਪਿੰਡ ਵਿਚ ਬਤੌਰ ਆਸ਼ਾ ਵਰਕਰ ਦੇ ਡਿਊਟੀ ਕਰਦੀ ਚਲੀ ਆ ਰਹੀ ਸੀ | ਉਨ੍ਹਾਂ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਆਪਣੀ ਡਿਊਟੀ ਦੌਰਾਨ ਪਲਸ ਪੋਲੀਓ ਦੀਆਂ ਬੂੰਦਾਂ ਪਿਆਉਣ ਵਾਸਤੇ ਪਿੰਡੋਂ ਬਾਹਰ ਡੇਰਿਆਂ ਉੱਪਰ ਗਈ ਸੀ | ਡਿਊਟੀ ਕਰਦੇ ਸਮੇਂ ਉਹ ਸੜਕ ਉੱਪਰ ਕਿਸੇ ਅਣਪਛਾਤੇ ਵਹੀਕਲ ਨਾਲ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਉਸ ਦੇ ਸਿਰ ਵਿਚ ਗੰਭੀਰ ਸੱਟਾਂ ਲੱਗ ਗਈਆਂ, ਜਿਸ ਨੂੰ ਬੇਹੋਸ਼ੀ ਦੀ ਹਾਲਤ 'ਚ ਅੰਮਿ੍ਤਸਰ ਦੇ ਕਿਸੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਸਮੇਤ ਆਸ਼ਾ ਵਰਕਰ ਯੂਨੀਅਨ ਨੇ ਕਿਹਾ ਕਿ ਆਸ਼ਾ ਵਰਕਰ ਅਲਿਜਬਤ ਦੀ ਮੌਤ ਪਰਿਵਾਰ ਤੇ ਸਮੁੱਚੇ ਆਸ਼ਾ ਵਰਕਰ ਵਿਭਾਗ ਲਈ ਦੁੱਖਦਾਈ ਹੈ ਤੇ ਸਮੂਹ ਆਸ਼ਾ ਵਰਕਰਾਂ ਉਨ੍ਹਾਂ ਦੇ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਆਸ਼ਾ ਵਰਕਰ ਭੈਣ ਅਲਿਜਬਤ ਦੇ ਪੀੜਤ ਗਰੀਬ ਪਰਿਵਾਰ ਨੂੰ ਸਹਾਇਤਾ ਦਿੱਤੀ ਜਾਵੇ ਤੇ ਉਸ ਦੇ ਬੇਰੁਜ਼ਗਾਰ ਬੇਟੇ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪਿੰਡ ਵੜੈਚ 'ਚ ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਟਰਾਲੀ ਹੇਠਾਂ ਆਉਣ ਕਾਰਨ ਸਕੂਟਰੀ ਸਵਾਰ ਔਰਤ ਦੀ ਮੌਤ
Ad Position 24