20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 755ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 1 ਨੂੰ ਸਜਾਏ ਜਾਣਗੇ ਵਿਸ਼ਾਲ ਨਗਰ ਕੀਰਤਨ <br/>

Ad Position 21
No active advertisement
ਅਜੀਤ ਡੈਸਕ 23-10-2025
ਘੁਮਾਣ, 22 ਅਕਤੂਬਰ (ਬੰਮਰਾਹ)-ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ 755ਵਾਂ ਪ੍ਰਕਾਸ਼ ਪੁਰਬ 2 ਨਵੰਬਰ ਨੂੰ ਭਗਤ ਨਾਮਦੇਵ ਜੀ ਦੀ ਚਰਨ ਛੋਅ ਪ੍ਰਾਪਤ ਧਰਤੀ ਘੁਮਾਣ ਵਿਖੇ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਨ੍ਹਾਂ ਸਮਾਗਮਾਂ ਨੂੰ ਲੈ ਕੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵਲੋਂ ਤਿਆਰੀਆਂ ਜ਼ੋਰਾਂ 'ਤੇ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧੀ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਜਾਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮੁੱਖ ਸਲਾਹਕਾਰ ਪਿ੍ੰ. ਗੁਰਮੁਖ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 31 ਅਕਤੂਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | 1 ਨਵੰਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਜਾ ਰਹੇ ਹਨ, ਜਿਸ ਵਿਚ ਗਤਕਾ ਪਾਰਟੀਆਂ, ਸਕੂਲੀ ਬੱਚੇ ਤੇ ਦੇਸ਼-ਵਿਦੇਸ਼ਾਂ ਤੋਂ ਪਹੁੰਚੀਆਂ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰੀ ਭਰਨਗੀਆਂ | ਇਹ ਨਗਰ ਕੀਰਤਨ ਸਵੇਰੇ 10 ਵਜੇ ਸ਼੍ਰੀ ਨਾਮਦੇਵ ਦਰਬਾਰ ਘੁਮਾਣ ਤੋਂ ਆਰੰਭ ਹੋਵੇਗਾ ਤੇ ਮੁੱਖ ਬਾਜ਼ਾਰ 'ਚੋਂ ਹੁੰਦਾ ਹੋਇਆ ਪਿੰਡ ਦੀ ਪਰਿਕਰਮਾ ਕਰਦਿਆਂ ਸ਼ਾਮ ਨੂੰ ਦਰਬਾਰ ਸਾਹਿਬ ਵਿਖੇ ਸਮਾਪਤੀ ਹੋਵੇਗੀ | ਉਨ੍ਹਾਂ ਦੱਸਿਆ ਕਿ 2 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਸਾਰਾ ਦਿਨ ਕੀਰਤਨ ਸਮਾਗਮ ਚੱਲਣਗੇ | ਸ਼ਾਮ 5 ਵਜੇ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਭਾਈ ਨਿਰਵੈਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਵਿਸ਼ਾਲ ਸਿੰਘ ਕਥਾਵਾਚਕ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਮਹਿਤਾਬ ਸਿੰਘ ਕੀਰਤਨੀ ਜਥਾ ਜਲੰਧਰ, ਭਾਈ ਜਸਵਿੰਦਰ ਸਿੰਘ ਮਾਤਾ ਕੌਲਾ ਜੀ ਭਲਾਈ ਕੇਂਦਰ ਅੰਮਿ੍ਤਸਰ, ਢਾਡੀ ਸ਼ਰਨਦੀਪ ਸਿੰਘ ਸੋਹਲ ਅਤੇ ਭਾਈ ਹਰਮਨਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ ਕੀਰਤਨੀ ਜਥਾ ਸ੍ਰੀ ਨਾਮਦੇਵ ਦਰਬਾਰ ਘੁਮਾਣ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਮਾਡਰਨ ਸਕੂਲ ਉਗਰੇਵਾਲ ਵਿਖੇ ਹਫ਼ਤਾਵਾਰੀ ਗਤੀਵਿਧੀ ਕਰਵਾਈ <br/> ਅਗਲੀ ਖ਼ਬਰ ਗੜ੍ਹਦੀਵਾਲਾ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ
Ad Position 24