20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਦੀਵਾਲੀ ਤੇ ਬੰਦੀ ਛੋੜ ਦਿਵਸ ਉਤਸ਼ਾਹ ਨਾਲ ਮਨਾਇਆ <br/>

Ad Position 21
No active advertisement
ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਮਨਾਏ ਦੀਵਾਲੀ ਦੇ ਤਿਉਹਾਰ ਤੇ ਬੰਦੀ ਛੋੜ ਦਿਵਸ ਮੌਕੇ ਵਿਦਿਆਰਥੀਆਂ, ਨਾਲ ਪ੍ਰਬੰਧਕ | ਅਜੀਤ ਤਸਵੀਰ <br/> 23-10-2025
ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਸ਼੍ਰੀ ਹਰਗੋਬਿੰਦਪੁਰ ਇਲਾਕੇ ਦੀ ਨਾਮਵਰ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ 'ਚ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ, ਪਿ੍ੰਸੀਪਲ ਡਾ. ਮਨਦੀਪ ਕੌਰ ਤੇ ਉਪ-ਪਿ੍ੰਸੀਪਲ ਆਰਤੀ ਨੰਦਾ ਦੀ ਅਗਵਾਈ 'ਚ ਦੀਵਾਲੀ ਦਾ ਤਿਉਹਾਰ ਤੇ ਬੰਦੀ ਛੋੜ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਰਸਭਿੰਨੇ ਕੀਰਤਨ ਨਾਲ ਕੀਤੀ ਗਈ | ਉਪਰੰਤ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਭਾਸ਼ਣ ਰਾਹੀਂ ਦੀਵਾਲੀ ਦੇ ਮਹੱਤਵ 'ਤੇ ਚਾਨਣਾ ਪਾਇਆ | ਛੋਟੇ-ਛੋਟੇ ਬੱਚਿਆਂ ਵਲੋਂ ਡਾਂਸ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਵਿਦਿਆਰਥੀਆਂ ਨੇ ਆਪਣੇ ਭਾਸ਼ਣ ਰਾਹੀਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾ ਕੇ ਵਾਤਾਵਰਨ ਬਚਾਉਣ ਦਾ ਸੰਦੇਸ਼ ਦਿੱਤਾ | ਇਸ ਤਿਉਹਾਰ ਦੇ ਸੰਬੰਧ 'ਚ ਵਿਦਿਆਰਥੀਆਂ ਦੇ ਗ੍ਰੀਟਿੰਗ ਕਾਰਡ ਬਣਾਉਣ, ਦੀਵਾ ਸਜਾਉਣ, ਸਲੋਗਨ ਲਿਖਣ ਤੇ ਰੰਗੋਲੀ ਬਣਾਉਣ ਆਦਿ ਦੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਲੋਂ ਆਪਣੀਆਂ ਜਮਾਤਾਂ ਬੜੇ ਹੀ ਉਤਸ਼ਾਹ ਦੇ ਨਾਲ ਸਜਾਈਆਂ ਗਈਆਂ | ਜੇਤੂ ਰਹੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਸਕੂਲ ਦੇ ਪਿ੍ੰਸੀਪਲ ਤੇ ਉਪ ਪਿ੍ੰਸੀਪਲ ਵਲੋਂ ਕੀਤੀ ਗਈ | ਸਕੂਲ ਦੇ ਪਿ੍ੰਸੀਪਲ ਤੇ ਉਪ ਪਿ੍ੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਜੇ.ਪੀ.ਐੱਮ.ਓ. ਵਲੋਂ ਵਿਸ਼ਵਕਰਮਾ ਦਿਵਸ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੁਰਾਣੀ ਰੰਜਿਸ਼ ਕਾਰਨ ਘਰ 'ਚ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ, ਤਿੰਨ ਨਾਮਜ਼ਦ <br/>
Ad Position 24