20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸ਼ਹੀਦੀ ਦਿਹਾੜੇ 'ਤੇ ਸ਼ਹੀਦ ਲਛਮਣ ਸਿੰਘ 'ਵਰਸਿਟੀ ਕਾਲਜ' 'ਚ ਭਾਸ਼ਨ ਮੁਕਾਬਲੇ <br/>

Ad Position 21
No active advertisement
ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਦੇ ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਮੁਕਾਬਲਿਆਂ 'ਚ ਮੋਹਰੀ ਬੱਚਿਆਂ ਦੇ ਸਨਮਾਨ ਦੌਰਾਨ | ਤਸਵੀਰ : ਪੁਰੇਵਾਲ <br/> 23-10-2025
ਕਲਾਨੌਰ, 22 ਅਕਤੂਬਰ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ 'ਚ ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀ ਅਗਵਾਈ ਤੇ ਸਮੂਹ ਅਮਲੇ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਦਰਮਿਆਨ ਭਾਸ਼ਣ, ਕਵਿਤਾ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ, ਜਿਸ 'ਚ ਕਾਲਜ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਭਾਗ ਲਿਆ | ਭਾਸ਼ਣ ਮੁਕਾਬਲੇ 'ਚ ਪਲਵਿੰਦਰ ਸਿੰਘ, ਅਰਸ਼ਦੀਪ ਕੌਰ ਤੇ ਮਹਿਕਦੀਪ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਚਾਰਧਾਰਾ ਤੇ ਸ਼ਹਾਦਤ ਸੰਬੰਧੀ ਵਿਚਾਰ ਪੇਸ਼ ਕੀਤੇ | ਪਲਵਿੰਦਰ ਸਿੰਘ ਤੇ ਮਨੀਸ਼ਾ ਨੇ ਕਵਿਤਾ ਦੇ ਮਾਧਿਅਮ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ | ਪ੍ਰਸ਼ਨੋਤਰੀ ਮੁਕਾਬਲੇ 'ਚ ਸੁਪ੍ਰੀਤ ਕੌਰ, ਅਰਸ਼ਦੀਪ ਕੌਰ, ਮਹਿਕਦੀਪ ਕੌਰ ਤੇ ਹਰਮਨਦੀਪ ਕੌਰ ਦੀ ਟੀਮ ਜੇਤੂ ਰਹੀ | ਇਨ੍ਹਾਂ ਮੁਕਾਬਲਿਆਂ ਤੋਂ ਪਹਿਲਾਂ ਪ੍ਰੋ. ਸੁਖਵਿੰਦਰ ਕੌਰ ਦੇ ਯਤਨਾ ਸਦਕਾ ਗੁਰੂ ਗੋਬਿੰਦ ਸਿੰਘ ਸਟੱਡੀ ਸੈਂਟਰ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਵਿਚਾਰਧਾਰਾ ਤੇ ਨੈਤਿਕ ਕਦਰਾਂ ਕੀਮਤਾਂ ਨਾਲ ਸਬੰਧਤ ਵਿਦਿਆਰਥੀਆਂ ਦਾ ਇਕ ਪੇਪਰ ਲਿਆ ਗਿਆ | ਉਪਰੰਤ ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਵਿਚਾਰਧਾਰਾ ਸੰਬੰਧੀ ਕੁਝ ਪੱਖ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ | ਇਸ ਮੌਕੇ ਪ੍ਰੋ. ਅਸ਼ਵਨੀ ਕੁਮਾਰ, ਪ੍ਰੋ. ਸੰਦੀਪ ਚੰਚਲ, ਪ੍ਰੋ. ਸਤਿੰਦਰ ਕੌਰ, ਪ੍ਰੋ. ਆਰਤੀ ਮਹਾਜਨ, ਪ੍ਰੋ. ਰੀਤੀ ਸ਼ਰਮਾ, ਪ੍ਰੋ. ਅੰਜਨਾ ਸ਼ਰਮਾ ਮੌਜ਼ੂਦ ਸਨ | ਮੰਚ ਦਾ ਸੰਚਾਲਨ ਪ੍ਰੋ. ਸੰਦੀਪ ਚੰਚਲ ਨੇ ਨਿਭਾਇਆ |

Ad Position 22
No active advertisement
ਪਿਛਲੀ ਖ਼ਬਰ ਬਾਬਾ ਅਜੇ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਨੇ ਵਿਸ਼ਵਕਰਮਾ ਦਿਵਸ ਮਨਾਇਆ <br/>
Ad Position 24