20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ 'ਚ ਵਿਸ਼ਵਕਰਮਾ ਦਿਵਸ ਮਨਾਇਆ <br/>

Ad Position 21
No active advertisement
ਬਾਬਾ ਵਿਸ਼ਵਕਰਮਾ ਜੀ ਦੀ ਤਸਵੀਰ ਨੂੰ ਫੁੱਲ ਮਾਲਾਵਾਂ ਭੇਟ ਕਰਦੇ ਪਿ੍ੰਸੀਪਲ ਦਵਿੰਦਰ ਸਿੰਘ ਭੱਟੀ, ਕਾਲਜ ਦਾ ਸਟਾਫ਼ ਤੇ ਵਿਦਿਆਰਥੀ | ਅਜੀਤ ਤਸਵੀਰ <br/> 23-10-2025
ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਅੱਜ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਹ ਸਮਾਗਮ ਕਾਲਜ ਦੇ ਪਿ੍ੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਵਰਕਸ਼ਾਪ ਸਟਾਫ਼ ਸੁਖਵਿੰਦਰ ਸਿੰਘ, ਤੇਜਪ੍ਰਤਾਪ ਸਿੰਘ ਕਾਹਲੋਂ ਅਤੇ ਸਚਿਨ ਅਠਵਾਲ ਦੀ ਦੇਖ-ਰੇਖ ਹੇਠ ਕੀਤਾ ਗਿਆ | ਇਸ ਮੌਕੇ ਉਨ੍ਹਾਂ ਤੇ ਕਾਲਜ ਦੇ ਵਿਭਾਗੀ ਮੁਖੀ ਵਿਜੇ ਮਨਿਹਾਸ, ਸ਼ਿਵਰਾਜਨ ਪੁਰੀ, ਹਰਜਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਜਗਦੀਪ ਸਿੰਘ, ਜਸਬੀਰ ਸਿੰਘ, ਸਾਹਿਬ ਸਿੰਘ, ਨਵਜੋਤ ਸਲਾਰੀਆ, ਅੰਗਦਪ੍ਰੀਤ ਸਿੰਘ, ਰਜਿੰਦਰ ਕੁਮਾਰ, ਸੁਖਵਿੰਦਰ ਸਿੰਘ, ਹਰਪਾਲ ਸਿੰਘ, ਮਨਦੀਪ ਸਿੰਘ, ਜਤਿੰਦਰ ਕੁਮਾਰ, ਕਮਲਜੀਤ ਕੌਰ, ਕੁਲਵਿੰਦਰ ਕੌਰ, ਸੁਰਜੀਤ ਰਾਮ, ਰਮਨਦੀਪ ਸਿੰਘ, ਜਤਿੰਦਰ ਸਿੰਘ ਆਦਿ ਨੇ ਬਾਬਾ ਵਿਸ਼ਵਕਰਮਾ ਜੀ ਦੀ ਤਸਵੀਰ ਅੱਗੇ ਫੁੱਲ ਮਲਾਵਾਂ ਭੇਟ ਕੀਤੀਆਂ | ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਤੇ ਕਿਰਤ ਸਬੰਧੀ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਪਿ੍ੰਸੀਪਲ ਦਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਕਰਮ, ਕਲਾ ਤੇ ਇੰਜੀਨੀਅਰਿੰਗ ਦੇ ਪ੍ਰਤੀਕ ਹਨ ਤੇ ਉਨ੍ਹਾਂ ਦਾ ਜੀਵਨ ਸਾਰੇ ਕਿਰਤਕਾਰੀ ਵਰਗ ਲਈ ਪ੍ਰੇਰਣਾ ਦਾ ਸਰੋਤ ਹੈ | ਤੇਜਪ੍ਰਤਾਪ ਸਿੰਘ ਕਾਹਲੋਂ, ਸੁਖਵਿੰਦਰ ਸਿੰਘ ਤੇ ਸਚਿਨ ਅਠਵਾਲ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਵੀ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਦੇ 2 ਅਧਿਆਪਕ 'ਡਾ. ਰਾਧਾ ਕ੍ਰਿਸ਼ਨਨ' ਪੁਰਸਕਾਰ ਨਾਲ ਸਨਮਾਨਿਤ <br/> ਅਗਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਪੰਚਾਇਤਾਂ ਨੂੰ 1.36 ਕਰੋੜ ਦੀਆਂ ਗਰਾਂਟਾਂ ਵੰਡੀਆਂ <br/>
Ad Position 24