13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 03-11-2025
ਤਾਰਾਗੜ੍ਹ, 2 ਨਵੰਬਰ (ਸੋਹਨ ਲਾਲ)-ਕਸਬਾ ਤਾਰਾਗੜ੍ਹ ਵਿਖੇ ਜਗੀਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਗੁਰਦੁਆਰਾ ਸਾਹਿਬ ਦੇ ਪਾਠੀ ਵਲੋਂ ਹਾਜ਼ਰ ਸੰਗਤਾਂ ਨੂੰ ਬਾਬੇ ਨਾਨਕ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ ਤੇ ਗੁਰੂ ਦੀ ਲਾਡਲੀ ਫ਼ੌਜ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਜਗੀਰ ਸਿੰਘ, ਭੋਲਾ ਸਿੰਘ ਫੂਲਪੁਰ, ਗੁਰ ਸੇਵਕ, ਪਰਮਜੀਤ ਸਿੰਘ ਪੰਮੀ, ਮਲਕੀਅਤ ਸਿੰਘ, ਮਨਜੀਤ ਸਿੰਘ, ਤਰਲੋਕ, ਅਜੀਤ ਸਿੰਘ, ਦਲੀਪ ਸਿੰਘ, ਅਮਰੀਕ ਸਿੰਘ, ਅਮਰ ਸਿੰਘ ਰਾਜੂ ਤੇ ਇਕਬਾਲ ਸਿੰਘ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਪਠਾਨਕੋਟ ਵਪਾਰ ਮੰਡਲ ਵਲੋਂ ਸਮਾਗਮ ਅਗਲੀ ਖ਼ਬਰ 'ਜਿਸ ਦਾ ਖੇਤ ਉਸ ਦੀ ਰੇਤ' ਕਾਨੂੰਨ ਦੀ ਆੜ 'ਚ ਹੋ ਰਹੀ ਹੈ ਨਾਜਾਇਜ਼ ਮਾਈਨਿੰਗ
Ad Position 24