13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਆਚੇ ਮੋਬਾਈਲ ਫੋਨ ਲਭ ਕੇ ਕੀਤੇ ਲੋਕਾਂ ਦੇ ਹਵਾਲੇ- ਏ. ਸੀ. ਪੀ. ਸ਼ਿਵਦਰਸ਼ਨ ਸਿੰਘ

Ad Position 21
No active advertisement
ਅਜੀਤ ਡੈਸਕ 06-11-2025
ਅੰਮਿ੍ਤਸਰ, 5 ਨਵੰਬਰ (ਰੇਸ਼ਮ ਸਿੰਘ)-ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤੇ ਏ. ਡੀ. ਸੀ. ਪੀ.-2 ਦੀਆਂ ਹਦਾਇਤਾਂ 'ਤੇ ਲੋਕਾਂ ਦੇ ਗੁਆਚੇ ਮੋਬਾਈਲ ਫੋਨ ਲਭ ਕੇ ਮੁੜ ਉਨ੍ਹਾਂ ਦੇ ਹਵਾਲੇ ਕੀਤੇ ਗਏ ਹਨ | ਇਹ ਪ੍ਰਗਟਾਵਾ ਕਰਦਿਆਂ ਏ. ਸੀ. ਪੀ. ਪੱਛਮੀ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਵੱਖ-ਵੱਖ ਵਿਅਕਤੀਆਂ ਦੇ ਗੁੰਮ ਹੋਏ ਮੋਬਾਈਲ ਫੋਨਾ ਨੂੰ ਤਕਨੀਕੀ ਤਰੀਕੇ ਨਾਲ ਖੋਜ਼ ਕਰਕੇ ਬਰਾਮਦ ਕੀਤੇ ਗਏ ਹਨ ਤੇ ਸੰਬੰਧਿਤ ਵਿਅਕਤੀਆਂ ਪਾਸੋਂ ਫੋਨ ਬਰਾਮਦ ਕਰਕੇ ਮੋਬਾਈਲ ਫੋਨ ਅਸਲ ਮਾਲਕਾਂ ਦੇ ਹਵਾਲੇ ਕੀਤੇ ਗਏ ਹਨ | ਇਹ ਮੋਬਾਈਲ ਫੋਨ ਬਰਾਮਦਗੀ ਕਰਨ ਵਿਚ ਆਈ.ਟੀ.ਸੈਲ ਦੇ ਕਰਮਚਾਰੀ ਕਿ੍ਸ਼ਮਾ ਅਤੇ ਬੀ.ਓ.ਆਈ. ਦੀ ਕਰਮਚਾਰੀ ਨਵਪ੍ਰੀਤ ਕੌਰ ਵਲੋਂ ਅਹਿਮ ਭੂਮਿਕਾ ਨਿਭਾਈ ਗਈ |
Ad Position 22
No active advertisement
ਪਿਛਲੀ ਖ਼ਬਰ ਮਸੀਹੀ ਚੌਕ ਬਣਾਉਣ ਲਈ ਪਿਛਲੇ ਕਰੀਬ 15 ਸਾਲ ਤੋਂ ਕਰ ਰਹੇ ਹਾਂ ਸੰਘਰਸ਼-ਤਰਸੇਮ ਸਹੋਤਾ ਅਗਲੀ ਖ਼ਬਰ ਜ਼ਿਲ੍ਹਾ ਭਾਜਪਾ ਨੇ ਰਾਜਾ ਵੜਿੰਗ ਦਾ ਪੁਤਲਾ ਫੂਕਿਆ
Ad Position 24