13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪ੍ਰਾਇਮਰੀ ਬਲਾਕ ਪੱਧਰ ਖੇਡਾਂ 'ਚ ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਬੱਲੇ-ਬੱਲੇ

Ad Position 21
No active advertisement
ਅਜੀਤ ਡੈਸਕ 06-11-2025
ਘੁਮਾਣ, 5 ਨਵੰਬਰ (ਬੰਮਰਾਹ)-ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸਕੂਲ ਆਫ ਐਮੀਨੈਸ ਸ਼੍ਰੀ ਹਰਗੋਬਿੰਦਪੁਰ ਵਿਖੇ ਕਰਵਾਈਆਂ ਗਈਆਂ ਜਿਸ ਵਿਚ ਬਲਾਕ ਦੇ ਵੱਖ-ਵੱਖ ਸੈਂਟਰਾਂ ਦੇ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਇਸ ਵਿਚ ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬੱਚਿਆਂ ਨੇ ਭਾਗ ਲੈ ਕੇ ਵੱਖ-ਵੱਖ ਖੇਡਾਂ ਵਿਚ ਪੁਜੀਸ਼ਨਾਂ ਹਾਸਿਲ ਕੀਤੀਆਂ | ਦਿਵਿਆਪ੍ਰੀਤ ਨੇ ਸ਼ਾਟਪੁੱਟ ਵਿਚ ਪਹਿਲਾ, ਗੁਰਨੂਰਦੀਪ ਸਿੰਘ ਦੂਸਰਾ, ਗੁਰਨੂਰ ਸਿੰਘ ਲੰਬੀ ਛਾਲ ਵਿਚ ਪਹਿਲਾ, ਦੀਪਕਰਨ ਸਿੰਘ ਸ਼ਤਰੰਜ 'ਚ ਪਹਿਲਾ, ਗੁਰਨੂਰ ਸਿੰਘ 100 ਮੀ: 'ਚ ਦੂਸਰਾ, ਰਿਲੇਅ ਰੇਸ ਲੜਕੇ ਪਹਿਲਾ, ਰੱਸਾਕੱਸੀ ਵਿਚ ਦੂਸਰਾ ਸਥਾਨ ਪ੍ਰਾਪਤ ਕਰ ਕੇ ਆਪਣੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪਹੁੰਚਣ 'ਤੇ ਪਿ੍ੰਸੀਪਲ ਤੇ ਸਕੂਲ ਪ੍ਰਬੰਧਕ ਕਮੇਟੀ ਕਮੇਟੀ ਨੇ ਬੱਚਿਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬਾਬਾ ਕਾਲਾ ਮਹਿਰ ਸਪੋਰਟਸ ਕਲੱਬ ਦੇ ਸਰਗਰਮ ਮੈਂਬਰ ਬਾਪੂ ਬਲਦੇਵ ਸਿੰਘ ਬਰਿਆਰ ਦਾ ਦਿਹਾਂਤ ਅਗਲੀ ਖ਼ਬਰ ਬਾਬਾ ਕਾਲਾ ਮਹਿਰ ਸਪੋਰਟਸ ਕਲੱਬ ਦੇ ਸਰਗਰਮ ਮੈਂਬਰ ਬਾਪੂ ਬਲਦੇਵ ਸਿੰਘ ਬਰਿਆਰ ਦਾ ਦਿਹਾਂਤ
Ad Position 24