13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਹੜ੍ਹ ਪੀੜਤ ਕਿਸਾਨਾਂ ਨੂੰ ਸਰਕਾਰਾਂ ਜਲਦ ਮੁਆਵਜ਼ਾ ਦੇਣ : ਭਾਕਿਯੂ (ਲੱਖੋਵਾਲ)

Ad Position 21
No active advertisement
ਅਜੀਤ ਡੈਸਕ 06-11-2025
ਧਾਰੀਵਾਲ, 5 ਨਵੰਬਰ (ਸਵਰਨ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਨਾਮ ਸਿੰਘ ਦੀ ਅਗਵਾਈ ਵਿਚ ਬੁਰਜ ਸਾਹਿਬ ਵਿਖੇ ਹੋਈ ਜਿਸ ਵਿਚ ਬੁਲਾਰਿਆਂ ਨੇ ਕਿਹਾ ਕਿ ਐੱਸ.ਕੇ.ਐੱਮ. ਵਲੋਂ ਡੀ.ਸੀ. ਰਾਹੀਂ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜੇ ਜਾਣਗੇ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਚ ਪਾਣੀ ਨਾਲ ਨੁਕਸਾਨ ਹੋ ਗਿਆ ਹੈ, ਜਿਸ ਦੀ ਭਰਪਾਈ ਕਰਨੀ ਸਰਕਾਰ ਦਾ ਫ਼ਰਜ਼ ਬਣਦਾ ਸੀ ਪਰ ਪੰਜਾਬ ਸਰਕਾਰ ਵਲੋਂ ਇਸ ਦਾ ਕੋਈ ਪਾਬੰਦ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਝੋਨੇ ਖ਼ਰੀਦ ਵੇਲੇ ਆੜ੍ਹਤੀਆਂ ਵਲੋਂ ਭਾਰੀ ਕੱਟ ਲਗਾ ਕੇ ਕਿਸਾਨਾਂ ਦੀ ਲੁੱਟ ਕੀਤੀ ਗਈ ਹੈ | ਇਸ ਤੋਂ ਇਲਾਵਾ ਗੰਨੇ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਸਹਾਰਾ ਜਾਨਵਰਾਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹੇ ਭਰ ਤੋਂ ਕਿਸਾਨ ਆਗੂਆਂ ਨੇ ਮੀਟਿੰਗ ਵਿਚ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਕਾਨਵੈਂਟ ਸਕੂਲ 'ਚ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਮਸੀਹ ਸਮਾਗਮ ਦੌਰਾਨ ਡਾਕਟਰ ਨਿਰਮਲ ਸਿੰਘ ਸਨਮਾਨਿਤ
Ad Position 24