26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੈਰਾਡਾਈਜ਼ ਪਬਲਿਕ ਸਕੂਲ ਕੋਟਮਜਲਸ ਵਿਖੇ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 07-11-2025
ਕਿਲ੍ਹਾ ਲਾਲ ਸਿੰਘ, 6 ਨਵੰਬਰ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟਮਜਲਸ ਵਿਖੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਵਲੋਂ ਜਪੁਜੀ ਸਾਹਿਬ ਤੇ ਸੁਖਮਨੀ ਸਾਹਿਬ ਜੀ ਦੇ ਪਾਠ ਕਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ | ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਧਾਰਮਿਕ ਸਮਾਗਮ ਵਿਚ ਬੱਚਿਆਂ ਨੇ ਧਾਰਮਿਕ ਗੀਤ, ਕਵਿਤਾਵਾਂ, ਕਵੀਸ਼ਰੀ ਤੇ ਭਾਸ਼ਣ ਮੁਕਾਬਲਿਆਂ 'ਚ ਹਿੱਸਾ ਲਿਆ | ਇਸ ਮੌਕੇ ਚੇਅਰਮੈਨ ਗੁਰਦੀਪ ਸਿੰਘ ਕੋਟਮਜਲਸ, ਮੈਡਮ ਗੁਰਪ੍ਰੀਤ ਕੌਰ, ਅਮਨਦੀਪ ਕੌਰ, ਸ਼ਰਨਦੀਪ ਕੌਰ, ਰਾਜਵਿੰਦਰ ਕੌਰ, ਸਿਮਰਨਜੀਤ ਕੌਰ, ਗੁਰਮੀਤ ਕੌਰ, ਸਰਬਜੀਤ ਕੌਰ, ਹਰਪ੍ਰੀਤ ਕੌਰ, ਸੁਮਨਦੀਪ ਕੌਰ, ਰਜਨੀਸ਼ ਕੌਰ, ਰਾਜਬੀਰ ਕੌਰ ਆਦਿ ਨੇ ਪ੍ਰਕਾਸ਼ ਪੁਰਬ ਦੀ ਸਾਰਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਇੰਦਰਿਆਸ ਹੰਸ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਉਪ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜ਼ਿਲ੍ਹਾ ਵਾਸੀ 8 ਨਵੰਬਰ ਨੂੰ ਇਤਿਹਾਸਕ ਲਾਈਟ ਐਂਡ ਸਾਊਾਡ ਸ਼ੋਅ ਪਰਿਵਾਰਾਂ ਸਮੇਤ ਜ਼ਰੂਰ ਦੇਖਣ : ਵਿਧਾਇਕ ਅਮਰਪਾਲ ਸਿੰਘ...
Ad Position 24