26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕੌਂਸਲਰ ਇੰਦਰਿਆਸ ਹੰਸ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਉਪ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 07-11-2025
ਧਾਰੀਵਾਲ, 6 ਨਵੰਬਰ (ਜੇਮਸ ਨਾਹਰ)- ਸਮਾਜ 'ਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਵਲੋਂ ਕੌਂਸਲਰ ਇੰਦਰਿਆਸ ਹੰਸ ਧਾਰੀਵਾਲ ਨੂੰ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਪੰਜਾਬ ਉਪ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਹਰ ਪਾਸੇ ਖੁਸ਼ੀ ਦੀ ਲਹਿਰ ਹੈ | ਇਹ ਜਾਣਕਾਰੀ ਨਵ-ਨਿਯੁਕਤ ਸੂਬਾ ਉਪ ਪ੍ਰਧਾਨ ਪੰਜਾਬ ਇੰਦਰਿਆਸ ਹੰਸ ਨੇ ਸਾਂਝੀ ਕਰਦਿਆਂ ਦੱਸਿਆ ਕਿ ਮੈਂ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਫਾਊਾਡਰ ਤੇ ਡਾਇਰੈਕਟਰ ਸਰਬਜੀਤ ਰਾਜ, ਪੰਜਾਬ ਪ੍ਰਧਾਨ ਡਾਕਟਰ ਸੁਭਾਸ਼ ਥੋਬਾ, ਚੇਅਰਮੈਨ ਪੀਟਰ ਚੀਦਾ ਤੇ ਸੂਬਾ ਜਨਰਲ ਸਕੱਤਰ ਡੈਨੀਅਲ ਸਿੱਧੂ ਤੇ ਸਮੂਹ ਜਥੇਬੰਦੀ ਦੇ ਆਗੂਆਂ ਦਾ ਧੰਨਵਾਦ ਕਰਦਾ ਹਾਂ ਕਿ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਨਿਯੁਕਤੀ ਨਾਲ ਨਿਵਾਜ਼ ਕੇ ਸੰਸਥਾ ਦੇ ਨਾਲ ਜੁੜਨ ਤੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਦੀ ਚੋਣ ਕੀਤੀ ਹੈ | ਮੈਂ ਇਸ ਨਿਯੁਕਤੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਵਾਂਗਾ |
Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਪੈਰਾਡਾਈਜ਼ ਪਬਲਿਕ ਸਕੂਲ ਕੋਟਮਜਲਸ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24