26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਬੱਚਿਆਂ 'ਚ 'ਸ਼ੋਅ ਐਂਡ ਟੈੱਲ' ਮੁਕਾਬਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 07-11-2025
ਬਟਾਲਾ, 6 ਨਵੰਬਰ (ਸਤਿੰਦਰ ਸਿੰਘ)- ਸ਼੍ਰੀ ਹਰਗੋਬਿੰਦਪੁਰ ਇਲਾਕੇ ਦੀ ਸਿਰਮੌਰ ਸਿੱਖਿਆ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਬੜੇ ਹੀ ਉਤਸ਼ਾਹ ਨਾਲ ਚੇਅਰਮੈਨ ਅਮਰਿੰਦਰ ਸਿੰਘ ਚੀਮਾ, ਪਿ੍ੰਸੀਪਲ ਡਾ. ਮਨਦੀਪ ਕੌਰ, ਉਪ-ਪਿ੍ੰਸੀਪਲ ਸ੍ਰੀਮਤੀ ਆਰਤੀ ਨੰਦਾ ਤੇ ਵਿੰਗ ਇੰਚਾਰਜ ਅਮਨਦੀਪ ਕੌਰ ਦੀ ਅਗਵਾਈ ਹੇਠ ਨਰਸਰੀ ਤੋਂ ਲੈ ਕੇ ਯੂ.ਕੇ.ਜੀ. ਦੇ ਨੰਨੇ-ਮੁੰਨੇ ਬੱਚਿਆਂ ਵਿਚ 'ਸ਼ੋਅ ਐਂਡ ਟੈੱਲ' ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਅਧੀਨ ਨੰਨੇ-ਮੁੰਨੇ ਬੱਚਿਆਂ ਨੇ ਵੱਖ-ਵੱਖ ਚੀਜ਼ਾਂ ਜਿਵੇਂ ਫ਼ਲ-ਸਬਜ਼ੀਆਂ, ਜਾਨਵਰਾਂ ਦੇ ਮਾਡਲ ਅਤੇ ਹੋਰ ਸਿੱਖਿਆਤਮਕ ਸਾਮਾਨ ਲੈ ਕੇ ਆਪਣੇ ਵਿਚਾਰ ਬਹੁਤ ਹੀ ਭਰੋਸੇ ਤੇ ਉਤਸ਼ਾਹ ਨਾਲ ਪੇਸ਼ ਕੀਤੇ | ਬੱਚਿਆਂ ਨੇ ਆਪਣੇ-ਆਪਣੇ ਵਿਸ਼ੇ ਬਾਰੇ ਬਹੁਤ ਹੀ ਸੁੰਦਰ ਢੰਗ ਨਾਲ ਜਾਣਕਾਰੀ ਦਿੱਤੀ ਜਿਸ ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਬੋਲਣ ਦੀ ਕਲਾ ਤੇ ਪ੍ਰਸਤੁਤੀਕਰਨ ਦੇ ਗੁਣਾਂ 'ਚ ਨਿਖਾਰ ਆਇਆ | ਅਧਿਆਪਕਾਂ ਵਲੋਂ ਬੱਚਿਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਗਈ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਪ੍ਰਦਾਨ ਕੀਤੇ ਗਏ | ਪਿ੍ੰਸੀਪਲ ਡਾਕਟਰ ਮਨਦੀਪ ਕੌਰ ਅਤੇ ਉਪ ਪਿ੍ੰਸੀਪਲ ਸ੍ਰੀਮਤੀ ਆਰਤੀ ਨੰਦਾ ਨੇ ਬੱਚਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਪਿੰਡ ਰੰਗੜ ਨੰਗਲ 'ਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਹਲਕਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਘੁਮਾਣ 'ਚ ਸੈਮੀਨਾਰ
Ad Position 24