26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਿਖੇ ਸਹਾਇਕ ਧੰਦਿਆਂ ਬਾਰੇ ਜਾਗਰੂਕਤਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 07-11-2025
ਸ਼ਾਹਪੁਰ ਕੰਢੀ, 6 ਨਵੰਬਰ (ਰਣਜੀਤ ਸਿੰਘ)- ਜੰਮੂ-ਕਸ਼ਮੀਰ ਦੇ ਵੱਖ-ਵੱਖ ਪਿੰਡਾਂ ਤੋਂ ਆਈਆਂ ਲਗਪਗ 50 ਔਰਤਾਂ ਨੰੂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰ ਡਾਕਟਰ ਵਲੋਂ ਕਿਸਾਨੀ ਦੇ ਸਹਾਇਕ ਧੰਦਿਆਂ ਡੇਅਰੀ ਫਾਰਮ, ਮਸ਼ਰੂਮ ਦੀ ਕਾਸ਼ਤ, ਮਧੂ ਮੱਖੀ ਪਾਲਨ, ਸਬਜ਼ੀਆਂ ਦੀ ਕਾਸ਼ਤ ਆਦਿ ਧੰਦਿਆਂ ਦੀ ਜਾਣਕਾਰੀ ਦੇਣ ਦੇ ਮੰਤਵ ਨਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਤੋਂ ਇਲਾਵਾ ਮਾਹਿਰ ਡਾਕਟਰਾਂ ਦੀ ਟੀਮ ਨੇ ਪਰਾਲੀ ਪ੍ਰਬੰਧਨ ਤੇ ਫਸਲਾਂ ਦੀ ਦੇਖਭਾਲ ਦੀ ਵੀ ਜਾਣਕਾਰੀ ਦਿੱਤੀ ਅਤੇ ਆਪਣੇ ਫਾਰਮ ਖੁੱਲ੍ਹਣ ਲਈ ਸਰਕਾਰ ਵਲੋਂ ਚਲਾਈਆਂ ਸਕੀਮਾਂ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਦੀ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਕਿਸਾਨ ਆਪਣੇ ਖੇਤੀ ਦੇ ਨਾਲ ਸਹਾਇਕ ਧੰਦਿਆਂ ਰਾਹੀਂ ਆਪਣੀ ਆਮਦਨ 'ਚ ਵਾਧਾ ਕਰ ਸਕਦੇ ਹਨ | ਸੈਮੀਨਾਰ ਵਿਚ ਡਾ: ਪੁਨੀਤ ਸ਼ਰਮਾ, ਡਾ: ਮਨੂ ਤਿਆਗੀ, ਡਾ: ਵਿਨੇ ਪਠਾਨੀਆ, ਡਾ: ਸੁਰਿੰਦਰ ਸਿੰਘ ਆਦਿ ਨੇ ਮਹਿਲਾ ਕਿਸਾਨਾਂ ਦਾ ਮਾਰਗ ਦਰਸ਼ਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਚੈਕਿੰਗ ਦੌਰਾਨ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਨੇ ਬੱਚਿਆਂ ਦੇ ਕਰਵਾਏ ਮੁਕਾਬਲੇ
Ad Position 24