13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਕੋਇਲ ਖੇੜਾ ਦੀਆਂ ਟੇਲਾਂ ਤੋਂ ਵਿਅਕਤੀ ਦੀ ਲਾਸ਼ ਬਰਾਮਦ

Ad Position 21
No active advertisement
ਅਜੀਤ ਡੈਸਕ 01-09-2025
ਅਬੋਹਰ, 31 ਅਗਸਤ (ਵਿਵੇਕ ਹੂੜੀਆ)-ਸਬ-ਡਵੀਜ਼ਨ ਦੇ ਕੋਇਲ ਖੇੜਾ ਪਿੰਡ ਦੀਆਂ ਟੇਲਾਂ ਤੋਂ ਇਕ ਵਿਅਕਤੀ ਦੀ ਸੜੀ ਹੋਈ ਲਾਸ਼ ਬਰਾਮਦ ਹੋਈ ਹੈ | ਸੰਸਥਾ ਨਰ ਸੇਵਾ ਨਰਾਇਣ ਸੇਵਾ ਸਮਿਤੀ ਨੇ ਪੁਲਿਸ ਦੀ ਮਦਦ ਨਾਲ ਇਸ ਨੂੰ ਪਛਾਣ ਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਚ ਰੱਖ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਇਸ ਸਬੰਧ 'ਚ ਪ੍ਰਾਪਤ ਜਾਣਕਾਰੀ ਅਨੁਸਾਰ ਸੰਸਥਾ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਅਧਿਕਾਰੀਆਂ ਨੂੰ ਸੂਚਨਾ ਮਿਲੀ ਕਿ ਕੋਇਲ ਖੇੜਾ ਦੀ ਟੇਲ 'ਤੇ ਇੱਕ ਵਿਅਕਤੀ ਦੀ 10 ਦਿਨ ਪੁਰਾਣੀ ਲਾਸ਼ ਪਈ ਹੈ | ਸੂਚਨਾ ਮਿਲਣ 'ਤੇ ਕਮੇਟੀ ਦੇ ਸੇਵਾਦਾਰ ਤੇ ਖੁਈਆਂ ਸਰਵਰ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਬਾਹਰ ਕੱਢਿਆ | ਜੋ ਕਿ ਪੂਰੀ ਤਰ੍ਹਾਂ ਨੰਗਾ ਹੈ ਤੇ ਕਈ ਦਿਨ ਪੁਰਾਣਾ ਹੋਣ ਕਾਰਨ ਪਛਾਣ ਨਹੀਂ ਹੋ ਰਹੀ ਹੈ | ਪੁਲਿਸ ਨੇ ਲਾਸ਼ ਨੂੰ ਮੁਰਦਾ ਘਰ ਵਿਚ ਰੱਖਿਆ ਤੇ ਕਿਹਾ ਕਿ ਜੇਕਰ 72 ਘੰਟਿਆਂ ਦੇ ਅੰਦਰ ਇਸ ਦੀ ਪਛਾਣ ਨਹੀਂ ਹੁੰਦੀ ਹੈ, ਤਾਂ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਅੰਤਿਮ ਸੰਸਕਾਰ ਲਈ ਸੰਸਥਾ ਦੇ ਹਵਾਲੇ ਕਰ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਸਾਬਕਾ ਵਿਧਾਇਕ ਆਵਲਾ ਅਗਲੀ ਖ਼ਬਰ ਸਪੈਮ ਕਾਲਾਂ ਤੇ ਸੁਨੇਹਿਆਂ ਤੋਂ ਰਾਹਤ
Ad Position 24