13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹ ਪ੍ਰਭਾਵਿਤ ਪਿੰਡ ਝੰਗੜ ਭੈਣੀ ਦੇ ਲੋਕਾਂ ਨੇ ਪਸ਼ੂਆਂ ਲਈ ਹਰੇ ਚਾਰੇ ਤੇ ਕੈਟਲ ਫੀਡ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 01-09-2025
ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)-ਜਿੱਥੇ ਪੰਜਾਬ ਭਰ ਵਿਚ ਸੈਂਕੜੇ ਪਿੰਡ ਤੇ ਹਜ਼ਾਰਾਂ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਉੱਥੇ ਹੀ ਫ਼ਾਜ਼ਿਲਕਾ ਦੇ ਕਰੀਬ 2 ਦਰਜਨ ਪਿੰਡ ਪਾਣੀ ਦੀ ਮਾਰ ਹੇਠ ਆਏ ਹੋਏ ਹਨ | ਭਾਵੇਂ ਸਰਕਾਰ ਵਲੋਂ ਇਨ੍ਹਾਂ ਪ੍ਰਭਾਵਿਤ ਪਿੰਡਾਂ 'ਚ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ 'ਚ ਕੋਈ ਕਸਰ ਨਹੀਂ ਛੱਡੀ ਜਾ ਰਹੀ | ਇਸ ਦੇ ਨਾਲ ਹੀ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੀ ਇਨ੍ਹਾਂ ਹੜ੍ਹ ਪੀੜਤਾਂ ਦੀ ਸੇਵਾ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ | ਉਸ ਦੇ ਬਾਵਜੂਦ ਵੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਾਵਾਂਵਾਲੀ ਪਿੰਡ ਦੇ ਨਾਲ ਲੱਗਦੇ ਪਿੰਡਾਂ ਵਿਚ ਬੇਜ਼ਬਾਨ ਪਸ਼ੂਆਂ ਲਈ ਹਰੇ ਚਾਰੇ ਦੀ ਮੰਗ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ਪਿੰਡ ਝੰਗੜ ਭੈਣੀ ਦੇ ਕਿਸਾਨ ਮੰਗਾ ਸਿੰਘ, ਜਗਦੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਹਰ ਘਰ ਦੇ ਵਿਚ ਕਰੀਬ ਇਕ ਦੋ ਜਣੇ ਰੁਕੇ ਹੋਏ ਹਨ ਤੇ ਨਾਲ ਹੀ 400 ਦੇ ਕਰੀਬ ਪਸ਼ੂ ਵੀ ਘਰਾਂ 'ਚ ਹਨ | ਭਾਵੇਂ ਉਨ੍ਹਾਂ ਨੂੰ ਲੰਗਰ, ਪਾਣੀ ਆਦਿ ਪਹੁੰਚ ਰਿਹਾ ਹੈ, ਬਲਕਿ ਪਸ਼ੂਆਂ ਲਈ ਹਰਾ ਚਾਰਾ ਤੇ ਫੀਡ ਦੀ ਕਮੀ ਦੀ ਚਿੰਤਾ ਉਨ੍ਹਾਂ ਨੂੰ ਸੱਤਾ ਰਹੀ ਹੈ | ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪਸ਼ੂਆਂ ਦੇ ਲਈ ਹਰਾ ਚਾਰਾ ਅਤੇ ਕੈਟਲ ਫੀਡ ਮੁਹੱਈਆ ਕਰਵਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਿੱਬਾ ਸਾਹਿਬ ਬੱਲੂਆਣਾ ਵਿਖੇ ਸਾਲਾਨਾ ਮੇਲੇ ਸੰਬੰਧੀ ਮੀਟਿੰਗ ਅਗਲੀ ਖ਼ਬਰ ਠਾਠ ਨਾਨਕਸਰ ਸ਼ੇਰ ਮੁਹੰਮਦ ਵਲੋਂ ਹੜ੍ਹ ਪੀੜਤਾਂ ਲਈ ਲੰਗਰ ਦੀ ਸੇਵਾ
Ad Position 24