13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹਾਂ 'ਚ ਘਿਰੇ ਸਰਹੱਦੀ ਪਿੰਡ ਵਾਸੀਆਂ ਲਈ ਫ਼ਰਿਸ਼ਤਾ ਬਣਿਆ ਸਿਹਤ ਵਿਭਾਗ

Ad Position 21
No active advertisement
ਅਜੀਤ ਡੈਸਕ 01-09-2025
ਫ਼ਾਜ਼ਿਲਕਾ, 31 ਅਗਸਤ (ਅਮਰਜੀਤ ਸ਼ਰਮਾ)-ਭਾਰਤ ਪਾਕਿ ਕੌਮਾਂਤਰੀ ਸਰਹੱਦ 'ਤੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਮੁਹਾਰ ਜਮਸ਼ੇਰ ਦੀ ਨਿਰਮਲਾ ਰਾਣੀ ਲਈ ਸਿਹਤ ਵਿਭਾਗ ਫ਼ਰਿਸ਼ਤਾ ਬਣ ਕੇ ਸਾਹਮਣੇ ਆਇਆ ਹੈ | ਉਨ੍ਹਾਂ ਨੇ ਕਦੇ ਸੁਫ਼ਨੇ 'ਚ ਵੀ ਨਹੀਂ ਸੋਚਿਆ ਸੀ ਕਿ ਉਹ ਹੜ੍ਹ ਆਲ਼ੇ ਭਿਆਨਕ ਹਲਾਤਾਂ 'ਚ ਆਪਣੇ ਬੱਚੇ ਨੂੰ ਜਨਮ ਦੇਵੇਗੀ | ਸਰਹੱਦਾਂ 'ਤੇ ਵਸੇ ਹੋਣ ਕਾਰਨ ਕਦੇ ਜੰਗ ਤੇ ਕਦੇ ਹੜ੍ਹ ਵਰਗਿਆਂ ਕੁਦਰਤੀ ਕਰੋਪੀਆਂ ਦਾ ਸਾਹਮਣਾ ਕਰਨ ਵਾਲੇ ਇੱਥੋਂ ਦੇ ਲੋਕਾਂ ਨੂੰ ਇਕ ਵਾਰ ਫਿਰ ਸਤਲੁਜ ਦਰਿਆ ਦੀ ਮਾਰ ਕਰਕੇ ਕਈ ਏਕੜ ਫ਼ਸਲ ਬਰਬਾਦ ਹੋਣ ਕਰਕੇ ਆਰਥਿਕ ਪੱਖੋਂ ਵੀ ਹੋਲੇ ਹੋ ਗਏ ਹਨ | ਇਸ ਅÏਖੀ ਘੜੀ ਵਿਚ ਸਿਹਤ ਵਿਭਾਗ ਵਲੋਂ ਸਪੈਸ਼ਲ ਮੈਡੀਕਲ ਕੈਂਪਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਨੇ ਪਰਿਵਾਰਾਂ ਨੂੰ ਮਰਹਮ ਲਾਉਣ ਦਾ ਕੰਮ ਕੀਤਾ ਹੈ ਤਾਂਕਿ ਉਨ੍ਹਾਂ ਦਾ ਦੁੱਖ ਘੱਟ ਹੋ ਸਕੇ ਅਤੇ ਵਿਭਾਗ ਦੇ ਅਧਿਕਾਰੀਆਂ ਤੋਂ ਲੈ ਕੇ ਸਟਾਫ਼ ਤੱਕ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਇਸ ਮੁਸ਼ਕਿਲ ਘੜੀ ਵਿਚ ਸਮੇਂ ਦਾ ਹਾਣੀ ਬਣੇ ਹੋਏ ਹਨ | ਸਿਵਲ ਸਰਜਨ ਡਾ. ਰਾਜ ਕੁਮਾਰ ਤੇ ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਨੇ ਦੱਸਿਆ ਕਿ ਹੜ੍ਹ ਪੀੜਤਾਂ ਲਈ ਹਰ ਸੰਭਵ ਮਦਦ ਦੇਣ ਤੇ ਗਰਭਵਤੀ ਮਹਿਲਾਵਾਂ ਨੂੰ ਮੁਸ਼ਕਿਲ ਹਲਾਤਾ 'ਚੋਂ ਬਾਹਰ ਕੱਢ ਸੁਰੱਖਿਅਤ ਸਿਹਤ ਕੇਂਦਰ ਵਿਚ ਦਾਖਲ ਕਰਵਾ ਉਨ੍ਹਾਂ ਦਾ ਜਣੇਪਾ ਕਰਵਾਇਆ ਜਾ ਰਿਹਾ ਹੈ | ਸਿਹਤ ਵਿਭਾਗ ਵਲੋਂ ਪਿੰਡ ਮੁਹਾਰ ਜਮਸ਼ੇਰ ਦੀ ਨਿਰਮਲਾ ਰਾਣੀ ਅਤੇ ਕੈਲਾਸ਼ ਕੌਰ ਗਰਭਵਤੀ ਮਹਿਲਾਵਾਂ ਨੂੰ ਸਿਹਤ ਵਿਭਾਗ ਵਲੋਂ ਰੈਸਕਿਊ ਕਰਕੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਐਨ.ਡੀ.ਆਰ.ਐਫ.ਦੀ ਟੀਮ ਵਲੋਂ 100 ਸਾਲਾਂ ਮਾਤਾ ਨੂੰ ਇਲਾਜ ਲਈ ਕੀਤਾ ਰੈਸਕਿਊ ਅਗਲੀ ਖ਼ਬਰ ਗੁਰਦੁਆਰਾ ਟਿੱਬਾ ਸਾਹਿਬ ਬੱਲੂਆਣਾ ਵਿਖੇ ਸਾਲਾਨਾ ਮੇਲੇ ਸੰਬੰਧੀ ਮੀਟਿੰਗ
Ad Position 24