13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਨਸ਼ੇ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਨੁੱਕੜ ਨਾਟਕ ਤੇ ਸੈਮੀਨਾਰ

Ad Position 21
No active advertisement
ਅਜੀਤ ਡੈਸਕ 01-09-2025
ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)-ਨਸ਼ਿਆਂ ਖ਼ਿਲਾਫ਼ ਜਾਰੀ ਜੰਗ ਵਿਚ ਸਮਾਜ ਦਾ ਹਰੇਕ ਵਰਗ ਆਪਣਾ ਅਹਿਮ ਰੋਲ ਨਿਭਾ ਰਿਹਾ ਹੈ | ਨਸ਼ੇ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਡਾਇਰੈਕਟਰ ਨੌਜਵਾਨਾਂ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਾਜ਼ਿਲਕਾ ਜ਼ਸਪਾਲ ਸਿੰਘ ਦੀ ਹਦਾਇਤਾਂ ਅਨੁਸਾਰ ਪਿੰਡ ਖੜੁੰਜ, ਜੈਮਲ ਵਾਲਾ, ਸੈਦੋ ਕੇ ਵਿਖੇ ਨੁੱਕੜ ਨਾਟਕ ਤੇ ਸੈਮੀਨਾਰ ਕੀਤਾ ਗਿਆ | ਨੌਜਵਾਨ ਸੇਵਾਵਾਂ ਵਿਭਾਗ ਦੇ ਨੁਮਾਇੰਦੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਮਾੜੀਆਂ ਕੁਰੀਤੀਆਂ ਤੋਂ ਬਚਾਉਣ ਤੇ ਸਹੀ ਰਾਹੇ ਪਾਉਣ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਾਡਾ ਆਉਣ ਵਾਲਾ ਭਵਿੱਖ ਸਿਹਤਮੰਦ ਤੇ ਤੰਦਰੁਸਤ ਹੋਵੇ, ਇਸ ਲਈ ਨੌਜਵਾਨਾਂ ਨੂੰ ਮਾੜੀ ਸੰਗਤ ਦਾ ਗੁਰੇਜ਼ ਕਰਨਾ ਚਾਹੀਦਾ ਹੈ ਤੇ ਆਪਣੀ ਐਨਰਜੀ ਨੂੰ ਸਕਾਰਾਤਮਿਕ ਪਾਸੇ ਲਾਉਣ ਤੇ ਸੂਬੇ ਅਤੇ ਦੇਸ਼ ਦੀ ਪ੍ਰਗਤੀ ਵੱਲ ਕੇਂਦਰਿਤ ਕਰਨ ਲਈ ਤਵੱਜੋ ਦਿੱਤੀ ਜਾ ਰਹੀ ਹੈ |
ਉਨ੍ਹਾਂ ਦੱਸਿਆ ਕਿ ਸਮੇਂ ਸਮੇਂ 'ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਤੇ ਕੰਪੇਨ ਚਲਾਈ ਜਾ ਰਹੀ ਹੈ ਤਾਂ ਜੋ ਬਚਿਆਂ ਨੂੰ ਮੁੱਢ ਤੋਂ ਹੀ ਨਸ਼ਿਆਂ ਵਿਰੁੱਧ ਪ੍ਰੇਰਿਤ ਕੀਤਾ ਜਾਂਦਾ ਰਹੇ | ਉਨ੍ਹਾਂ ਦੱਸਿਆ ਕਿ ਬੱਚਿਆਂ ਵਲੋਂ ਨੁੱਕੜ ਨਾਟਕ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ | ਸੰਦੇਸ਼ ਰਾਹੀਂ ਦੱਸਿਆ ਗਿਆ ਕਿ ਨਸ਼ਿਆਂ ਦੀ ਦਲਦਲ ਵਿਚ ਫਸਣ ਨਾਲ ਅਸੀਂ ਆਪਣੇ ਆਪ ਨੂੰ ਤਾਂ ਬਰਬਾਦ ਕਰਦੇ ਹੀ ਹਾਂ ਸਗੋਂ ਆਪਣੇ ਪਰਿਵਾਰ, ਸਕੇ ਸੰਬੰਧੀਆਂ ਤੇ ਸਮਾਜ ਤੋਂ ਵੀ ਛੁੱਟ ਜਾਂਦੇ ਹਾਂ |
ਉਨ੍ਹਾਂ ਕਿਹਾ ਕਿ ਜੇਕਰ ਕੋਈ ਇਸ ਦਲਦਲ ਵਿਚ ਫਸ ਚੁੱਕਾ ਹੈ ਤਾਂ ਉਸ ਨੂੰ ਇਸ ਮਾੜੀ ਆਦਤ ਤੋਂ ਛੁਟਕਾਰਾ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ | ਇਸ ਦੌਰਾਨ ਹਾਜ਼ਰੀਨ ਨੂੰ ਪ੍ਰਸ਼ੰਸਾ ਪੱਤਰ ਵੀ ਵੰਡੇ ਗਏ | ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਤੋਂ ਅੰਕਿਤ ਆਦਿ ਪਤਵੰਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਸੈਕਟਰ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ 'ਚ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖਰੇਖ ਹੇਠ ਫ਼ੌਜ ਵਲੋਂ ਰਾਹਤ ਕਾਰਜ ਜਾਰ... ਅਗਲੀ ਖ਼ਬਰ ਐਨ.ਡੀ.ਆਰ.ਐਫ.ਦੀ ਟੀਮ ਵਲੋਂ 100 ਸਾਲਾਂ ਮਾਤਾ ਨੂੰ ਇਲਾਜ ਲਈ ਕੀਤਾ ਰੈਸਕਿਊ
Ad Position 24