21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਫ਼ਾਜ਼ਿਲਕਾ ਦੀ ਕੌਮਾਂਤਰੀ ਸਰਹੱਦ ਦੀ ਸਾਦਕੀ ਚੌਕੀ ਨੇੜੇ ਡਰੋਨ ਦੀ ਹੱਲ ਚੱਲ ਤੋਂ ਬਾਅਦ ਬੀ.ਐੱਸ.ਐੱਫ. ਤੇ ਪੁਲਿਸ ਵਲੋਂ ਸਾਂਝੀ ਮੁਹਿੰਮ ਜਾਰੀ <br/>

Ad Position 21
No active advertisement
ਅਜੀਤ ਡੈਸਕ 21-09-2025
ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਅੰਦਰ ਡਰੋਨ ਦੀ ਸ਼ੱਕੀ ਹਰਕਤ ਦੇਖਣ ਤੋਂ ਬਾਅਦ ਫ਼ੌਜ ਅਲਰਟ ਹੋ ਗਈ ਹੈ | ਇਸ ਦੇ ਨਾਲ ਹੀ ਬੀ.ਐੱਸ.ਐ.ਫ. ਤੇ ਪੰਜਾਬ ਪੁਲਿਸ ਨੇ ਸਾਰੇ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਸੂਤਰਾਂ ਅਨੁਸਾਰ ਬੀਤੀ ਰਾਤ ਕੌਮਾਂਤਰੀ ਸਰਹੱਦ ਦੀ ਚੌਂਕੀ ਸਾਦਕੀ 'ਤੇ ਪਾਕਿਸਤਾਨ ਵਾਲੇ ਪਾਸਿਓ ਡਰੋਨ ਦੀ ਹਰਕਤ ਬੀ.ਐੱਸ.ਐਫ. ਨੂੰ ਨਜ਼ਰ ਆਈ | ਉਨ੍ਹਾਂ ਨੇ ਤੁਰੰਤ ਹੀ ਸਾਰੇ ਸਰਹੱਦੀ ਇਲਾਕੇ ਨੂੰ ਸੀਲ ਕਰ ਦਿੱਤਾ | ਨਾਲ ਹੀ ਪੰਜਾਬ ਪੁਲਿਸ ਨੂੰ ਸੂਚਿਤ ਕੀਤਾ | ਬੀ.ਐੱਸ.ਐੱਫ. ਤੇ ਪੰਜਾਬ ਪੁਲਿਸ ਨੇ ਸਾਂਝੇ ਓਪਰੇਸ਼ਨ ਰਾਹੀਂ ਜਿਸ ਥਾਂ 'ਤੇ ਡਰੋਨ ਆਇਆ ਦੱਸਿਆ ਜਾਂਦਾ ਹੈ ਉਸ ਦੇ ਆਸ-ਪਾਸ ਕਈ ਕਿੱਲੋਮੀਟਰ ਤਲਾਸ਼ੀ ਮੁਹਿੰਮ ਚਲਾਈ ਗਈ | ਥਾਣਾ ਸਦਰ ਦੇ ਐੱਸ.ਐੱਚ.ਓ. ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਜਾਰੀ ਹੈ ਪਰ ਹਾਲੇ ਤੱਕ ਡਰੋਨ ਦੀ ਬਰਾਮਦਗੀ ਨਹੀਂ ਹੋ ਸਕੀ | ਨੇੜੇ ਤੇੜੇ ਦੇ ਇਲਾਕਿਆਂ ਅੰਦਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਲੱਖਾਂ ਰੁਪਏ ਦੀ ਠੱਗੀ ਮਾਰ ਕੇ ਵਿਦੇਸ਼ ਭੱਜਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਦੀ ਮੁੱਖ ਸੜਕ ਦੀ ਖਸਤਾ ਹਾਲਾਤ ਦੀ ਮੁਰੰਮਤ ਲਈ ਰਮਿੰਦਰ ਆਂਵਲਾ ਵਲੋਂ ਭੇਜੇ ਮੈਟੀਰੀਅਲ ਨੂੰ ਲੈ ਕੇ ਭਖਿਆ ਵਿਵਾਦ...
Ad Position 24