21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਵਿਧਾਇਕ ਸਵਨਾ ਨੇ 1.70 ਕਰੋੜ ਨਾਲ ਬਣਨ ਨਾਲੀ ਸੜਕ ਦਾ ਰੱਖਿਆ ਨੀਂਹ ਪੱਥਰ <br/>

Ad Position 21
No active advertisement
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਫ਼ਾਜ਼ਿਲਕਾ ਸ਼ਹਿਰ 'ਚ ਸੜਕਾਂ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ | ਅਜੀਤ ਤਸਵੀਰ <br/> 21-09-2025
ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਐਮ.ਆਰ. ਕਾਲਜ ਤੋਂ ਹਨੂਮਾਨ ਮੰਦਰ, ਘੰਟਾ ਘਰ ਚੌਕ ਤੱਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ | ਇਸ ਦੇ ਨਿਰਮਾਣ 'ਤੇ 1.70 ਕਰੋੜ ਰੁਪਏ ਦੀ ਲਾਗਤ ਆਵੇਗੀ | ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਸੂਬਾ ਸਰਕਾਰ ਸ਼ਹਿਰੀ ਵਿਕਾਸ ਲਈ ਦਿ੍ੜ੍ਹਤਾ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਨੇ ਆਖਿਆ ਕਿ 6 ਕਰੋੜ ਰੁਪਏ ਦੇ ਹੋਰ ਸੜਕਾਂ ਨਾਲ ਸੰਬੰਧਿਤ ਕੰਮਾਂ ਦੇ ਟੈਂਡਰ ਜਲਦੀ ਖੁੱਲ੍ਹਣਗੇ ਤੇ ਸ਼ਹਿਰ 'ਚ ਵੱਖ-ਵੱਖ ਸੜਕਾਂ ਦੇ ਕੰਮ ਹੋਣਗੇ | ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਤੇ ਪਿੰਡਾਂ 'ਚ ਬਰਾਬਰ ਤਰਜੀਹੀ ਆਧਾਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਨੇ ਆਖਿਆ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਬਿਹਤਰ ਤਰੀਕੇ ਨਾਲ ਮਿਲਣ ਇਸ ਲਈ ਪੰਜਾਬ ਸਰਕਾਰ ਦਿ੍ੜ੍ਹ ਸੰਕਲਪਿਤ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਸ਼ਹਿਰ ਵਿਚ ਲੰਬੇ ਸਮੇਂ ਦੀ ਬਕਾਇਆ ਪਈ ਮੰਗ, ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪ ਲਾਈਨਾਂ ਵਿਛਾਉਣ ਦਾ ਕੰਮ ਕਰਵਾਇਆ ਜਾ ਰਿਹਾ ਸੀ ਤੇ ਹੁਣ ਸੜਕਾਂ ਦਾ ਕੰਮ ਹੋਣ ਨਾਲ ਸ਼ਹਿਰ ਵਾਸੀਆਂ ਦੇ ਜੀਵਨ ਪੱਧਰ 'ਚ ਸੁਧਾਰ ਆਵੇਗਾ | ਉਨ੍ਹਾਂ ਕਿਹਾ ਕਿ ਸ਼ਹਿਰਾਂ ਤੇ ਪਿੰਡਾਂ ਵਿਚ ਬਰਾਬਰ ਤਰਜੀਹੀ ਆਧਾਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਨੇ ਆਖਿਆ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਬਿਹਤਰ ਤਰੀਕੇ ਨਾਲ ਮਿਲਣ ਇਸ ਲਈ ਪੰਜਾਬ ਸਰਕਾਰ ਦਿ੍ੜ੍ਹ ਸੰਕਲਪਿਤ ਹੈ | ਉਨ੍ਹਾਂ ਨੇ ਆਖਿਆ ਕਿ ਸਰਕਾਰ ਵਲੋਂ ਸ਼ਹਿਰ ਦੇ ਸਾਰੇ ਵਿਕਾਸ ਕੰਮ ਮੁਕੰਮਲ ਕੀਤੇ ਜਾਣਗੇ | ਇਸ ਮੌਕੇ ਖ਼ੁਸ਼ਬੂ ਸਾਵਣ ਸੁੱਖਾ ਸਵਨਾ, ਸ਼ਾਮ ਲਾਲ ਗਾਂਧੀ ਐਮ.ਸੀ. ਵਾਰਡ ਨੰਬਰ 9, ਅਮਨ ਦੁਰੇਜਾ ਐਮ.ਸੀ., ਅਲਕਾ ਜੁਨੇਜਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਮਹਿਲਾ ਵਿੰਗ, ਕਾਕਾ ਡੋਗਰਾ ਐਮ.ਸੀ., ਬਿੱਟੂ ਸੇਤੀਆ, ਸੋਮਾ ਰਾਣੀ, ਸੁਨੀਲ ਮੈਣੀ, ਵਿਜੇ ਨਾਗਪਾਲ, ਕਿ੍ਸ਼ਨ ਕੰਬੋਜ ਬਲਾਕ ਪ੍ਰਧਾਨ, ਰਾਜ ਅਹੂਜਾ ਬਲਾਕ ਪ੍ਰਧਾਨ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਸਪਤਾਲ ਜਲਾਲਾਬਾਦ 'ਚ ਫਿਰ ਡਾ. ਸੁਮਿਤ ਲੂਣਾ ਦੀ ਹੋਈ ਬਦਲੀ <br/> ਅਗਲੀ ਖ਼ਬਰ ਮੰਡੀ ਲਾਧੂਕਾ ਵਿਖੇ ਬਾਸਮਤੀ ਝੋਨੇ ਦੀ ਖ਼ਰੀਦ ਸ਼ੁਰੂ <br/>
Ad Position 24