21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮੋਟਰਸਾਈਕਲ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 21-09-2025
ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਅਰਨੀਵਾਲਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਗਰਾਮ ਪੰਚਾਇਤ ਪਿੰਡ ਕੰਧਵਾਲਾ ਹਾਜ਼ਰ ਖਾਂ ਤੇ ਮੋਹਤਬਾਰ ਵਿਅਕਤੀਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੱਗਾ ਸਿੰਘ ਪੁੱਤਰ ਤਰਸੇਮ ਸਿੰਘ, ਹਰਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ, ਧਰਵੀਰ ਸਿੰਘ ਪੁੱਤਰ ਸੀਤਾ ਸਿੰਘ, ਅਮਨਦੀਪ ਸਿੰਘ ਉਰਫ਼ ਅਮਨ ਪੁੱਤਰ ਜੋਗਿੰਦਰ ਸਿੰਘ ਵਾਸੀ ਅਰਨੀਵਾਲਾ ਸ਼ੇਖ਼ ਸੁਭਾਨ ਨੇ 10 ਸਤੰਬਰ ਨੂੰ ਪਿੰਡ ਵਿਚ ਲੱਗੇ ਮੇਲੇ ਦੌਰਾਨ ਲਗਭਗ 10 ਮੋਟਰਸਾਈਕਲ ਚੋਰੀ ਕੀਤੇ ਸਨ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ 'ਚ ਦੋ ਰੋਜ਼ਾ ਟੇਲੈਂਟ ਹੰਟ-2025 ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਤੇਲ ਟੈਂਕਰ ਦੀ ਟੱਕਰ ਨਾਲ ਨੌਜਵਾਨ ਦੀ ਹੋਈ ਮੌਤ
Ad Position 24