21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਟੈਗੋਰ ਮਾਡਰਨ ਪਬਲਿਕ ਸਕੂਲ ਨੇ 31 ਸੋਨੇ ਦੇ ਤਗਮੇ ਜਿੱਤੇ <br/>

Ad Position 21
No active advertisement
ਟੈਗੋਰ ਮਾਡਰਨ ਪਬਲਿਕ ਸਕੂਲ ਦੇ ਜੇਤੂ ਵਿਦਿਆਰਥੀ ਸਕੂਲ ਚੇਅਰਮੈਨ ਅਮੀਰ ਚੰਦ, ਪਿ੍ੰਸੀਪਲ ਸ੍ਰੀਮਤੀ ਕਵਿਤਾ ਬਾਂਸਲ ਤੇ ਹੋਰ ਸਟਾਫ਼ ਨਾਲ | ਅਜੀਤ ਤਸਵੀਰ <br/> 21-09-2025
ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)- ਪੰਜਾਬ ਸਰਕਾਰ ਵਲੋਂ ਚੁਵਾੜਿਆਂ ਵਾਲੀ ਵਿਖੇ ਕਰਵਾਈਆਂ ਜਾ ਰਹੀਆਂ ਸੈਂਟਰ ਪੱਧਰੀ ਪ੍ਰਾਇਮਰੀ ਸਕੂਲੀ ਖੇਡਾਂ 2025-26 ਵਿਚ ਟੈਗੋਰ ਮਾਡਰਨ ਪਬਲਿਕ ਸੀਨੀਅਰ ਸਕੂਲ ਅਭੁੱਨ ਦੇ ਹੋਣਹਾਰ ਖਿਡਾਰੀਆਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਇਆਂ 31 ਸੋਨ ਤਗਮੇ ਜਿੱਤੇ | ਇਸ ਮੌਕੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਖੋ-ਖੋ, ਫੁੱਟਬਾਲ, ਰੱਸਾਕਸ਼ੀ, ਕਰਾਟੇ, ਕੁਸ਼ਤੀਆਂ ਤੇ ਅਥਲੈਟਿਕਸ ਆਦਿ ਵਿਚ ਲੜਕੇ ਤੇ ਲੜਕੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਲਾਕੇ ਅੰਦਰ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਸ੍ਰੀਮਤੀ ਕਵਿਤਾ ਬਾਂਸਲ ਨੇ ਦੱਸਿਆ ਕਿ ਟੈਗੋਰ ਮਾਡਰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਹਰ ਸਾਲ ਸਿੱਖਿਆ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਸੂਬਾ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਰਿਕਾਰਡ ਆਪਣੇ ਨਾਂਅ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਕੂਲ ਦੇ ਅਨੁਭਵੀ ਕੋਚਾਂ ਦੀ ਬਦੌਲਤ ਵਿਦਿਆਰਥੀ ਇਸ ਮੁਕਾਮ ਤੱਕ ਪਹੁੰਚ ਰਹੇ ਹਨ | ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਅਮੀਰ ਚੰਦ, ਡਾਇਰੈਕਟਰ ਗੁਰਦਰਸ਼ਨ ਚੰਦ ਤੇ ਪਿ੍ੰਸੀਪਲ ਕਵਿਤਾ ਬਾਂਸਲ ਨੇ ਸਵੇਰ ਦੀ ਸਭਾ ਵਿਚ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸਕੂਲ ਮੈਨੇਜਮੈਂਟ ਵਲੋਂ ਅਧਿਆਪਕ ਸਤੀਸ਼ ਕੁਮਾਰ, ਪ੍ਰਵੀਨ ਰਾਣੀ ਦੀ ਅਣਥੱਕ ਮਿਹਨਤ ਦੀ ਵੀ ਪੂਰੀ-ਪੂਰੀ ਪ੍ਰਸੰਸਾ ਕਰਦੇ ਹੋਏ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਦੇ ਖਿਡਾਰੀਆਂ ਨੇ 58 ਤਗਮੇ ਜਿੱਤੇ <br/> ਅਗਲੀ ਖ਼ਬਰ ਸੱਪ ਦੇ ਡੰਗਣ ਤੋਂ ਬਚਣ ਦਾ ਸਭ ਤੋਂ ਵੱਡਾ ਇਲਾਜ ਜਾਗਰੂਕਤਾ ਹੈ-ਡਾ. ਰੋਹਿਤ ਗੋਇਲ <br/>
Ad Position 24