20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਦੇ ਵਿਦਿਆਰਥੀਆਂ ਨੇ ਸਫ਼ਾਈ ਪੰਦ੍ਹਰਵਾੜੇ 'ਚ ਦਿੱਤਾ ਜਾਗਰੂਕਤਾ ਦਾ ਸੰਦੇਸ਼ <br/>

Ad Position 21
No active advertisement
ਅਜੀਤ ਡੈਸਕ 21-09-2025
ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਡਾਇਰੈਕਟਰ ਦਫ਼ਤਰ, ਸਕੂਲ ਸਿੱਖਿਆ (ਸੈਕੰਡਰੀ), ਪੰਜਾਬ ਦੇ ਹੁਕਮ ਅਨੁਸਾਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਚ ਸਫ਼ਾਈ ਪੰਦ੍ਹਰਵਾੜੇ 30 ਸਤੰਬਰ ਤੱਕ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਸਕੂਲ ਪਿ੍ੰਸੀਪਲ ਸ਼੍ਰੀਮਤੀ ਕਵਿਤਾ ਸਪੜਾ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਫ਼ਾਈ ਅਪਣਾਉਣਾ ਸਿਰਫ਼ ਇੱਕ ਆਦਤ ਨਹੀਂ ਬਲਕਿ ਜੀਵਨ ਜੀਣ ਦਾ ਤਰੀਕਾ ਹੋਣਾ ਚਾਹੀਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਸੰਕਲਪ ਦਿਵਾਇਆ ਕਿ ਉਹ ਆਪਣੇ ਘਰ, ਸਕੂਲ ਤੇ ਆਸ-ਪਾਸ ਦੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਵਿਚ ਹਮੇਸ਼ਾ ਯੋਗਦਾਨ ਪਾਉਣਗੇ | ਇਸ ਪ੍ਰੋਗਰਾਮ ਤਹਿਤ ਜੀਨੀਅਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਪਿੰਡ ਕਟੈਹੜਾ ਤੇ ਨੇੜਲੇ ਖੇਤਰਾਂ ਵਿਚ ਰੈਲੀ ਕੱਢ ਕੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ | ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਆਕਰਸ਼ਕ ਸਲੋਗਨ ਤਿਆਰ ਕੀਤੇ ਤੇ ਨਾਰੇ ਲਗਾ ਕੇ ਲੋਕਾਂ ਨੂੰ ਸਫ਼ਾਈ ਦੇ ਮਹੱਤਵ ਨਾਲ ਜਾਣੂ ਕਰਵਾਇਆ | ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰ ਅਤੇ ਘਰ ਦੇ ਆਲ਼ੇ ਦੁਆਲੇ ਸਫ਼ਾਈ ਰੱਖਣ, ਖੁੱਲ੍ਹੇ ਵਿਚ ਸ਼ੌਚ ਨਾ ਕਰਨ ਤੇ ਗਲੀਆਂ ਵਿਚ ਥੁੱਕਣ ਵਰਗੀਆਂ ਗੰਦੀਆਂ ਆਦਤਾਂ ਤੋਂ ਬਚਣ | ਸਕੂਲ ਦੇ ਐਮ.ਡੀ. ਰਾਘਵ ਸਪੜਾ ਨੇ ਇਸ ਮੌਕੇ ਕਿਹਾ ਕਿ ਅਜੇਹੇ ਅਭਿਆਨ ਬੱਚਿਆਂ ਵਿਚ ਸਮਾਜਿਕ ਜ਼ਿੰਮੇਵਾਰੀ ਤੇ ਨੈਤਿਕ ਮੁੱਲਾਂ ਦਾ ਵਿਕਾਸ ਕਰਦੇ ਹਨ | ਉਨ੍ਹਾਂ ਨੇ ਬੱਚਿਆਂ ਦੇ ਯਤਨਾਂ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਜੇ ਵਿਦਿਆਰਥੀ ਛੋਟੀ ਉਮਰ ਤੋਂ ਹੀ ਸਫ਼ਾਈ ਦੀ ਆਦਤ ਪਾ ਲੈਂਦੇ ਹਨ ਤਾਂ ਭਵਿੱਖ ਵਿਚ ਇੱਕ ਸਾਫ਼-ਸੁਥਰਾ ਤੇ ਸਿਹਤਮੰਦ ਸਮਾਜ ਦਾ ਨਿਰਮਾਣ ਸੰਭਵ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਪੂਜਾ ਲੂਥਰਾ ਸਚਦੇਵਾ ਵਲੋਂ ਲੋਕ ਮਿਲਣੀ ਕੈਂਪ <br/> ਅਗਲੀ ਖ਼ਬਰ ਹੋਲੀ ਹਾਰਟ ਸਕੂਲ ਦੇ ਖਿਡਾਰੀਆਂ ਨੇ 58 ਤਗਮੇ ਜਿੱਤੇ <br/>
Ad Position 24