20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕਿਸਾਨ ਸੁੱਕਾ ਝੋਨਾ ਹੀ ਮੰਡੀ 'ਚ ਲੈ ਕੇ ਆਉਣ-ਡੀ.ਐਫ.ਐੱਸ.ਸੀ.

Ad Position 21
No active advertisement
ਅਜੀਤ ਡੈਸਕ 21-09-2025

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਪੂਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਸ ਵਾਰ ਕੁੱਲ 67 ਝੋਨਾ ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ | ਹਰ ਕੇਂਦਰ 'ਤੇ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਿਵਸਥਾ ਕੀਤੀ ਗਈ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾਵੇਗੀ | ਵੰਦਨਾ ਕੰਬੋਜ ਨੇ ਇਹ ਵੀ ਸਪਸ਼ਟ ਕੀਤਾ ਕਿ ਖ਼ਰੀਦ ਦੇ ਸਮੇਂ ਝੋਨਾ ਫ਼ਸਲ ਵਿਚ ਨਮੀ ਦੀ ਮਾਤਰਾ ਸਰਕਾਰ ਵੱਲੋਂ ਨਿਰਧਾਰਿਤ ਮਿਆਰ ਅਨੁਸਾਰ 17 ਫ਼ੀਸਦੀ ਤੱਕ ਹੀ ਹੋਣੀ ਚਾਹੀਦੀ ਹੈ | ਇਸ ਲਈ ਕਿਸਾਨ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ 'ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਨੇ ਕਿਹਾ ਕਿ ਜਦ ਜ਼ਿਆਦਾ ਨਮੀ ਵਾਲੀ ਫ਼ਸਲ ਮੰਡੀ ਵਿਚ ਆਉਂਦੀ ਹੈ ਤਾਂ ਇਸ ਨਾਲ ਖ਼ਰੀਦ ਪ੍ਰਕਿ੍ਆ ਵਿਚ ਦੇਰੀ ਹੁੰਦੀ ਹੈ ਕਿਸਾਨਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਲਈ ਜ਼ਰੂਰੀ ਹੈ ਕਿ ਫ਼ਸਲ ਦੀ ਕਟਾਈ ਹੀ ਫ਼ਸਲ ਦੇ ਪੂਰੀ ਤਰ੍ਹਾਂ ਪੱਕ ਜਾਣ ਤੇ ਕੀਤੀ ਜਾਵੇ ਤੇ ਮੰਡੀ ਵਿਚ ਸੁੱਕੀ ਫ਼ਸਲ ਹੀ ਲਿਆਂਦੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂਆਂ ਨੇ ਆਬਜ਼ਰਵਰ ਦੀ ਹਾਜ਼ਰੀ 'ਚ ਗਿਲੇ ਸ਼ਿਕਵੇ ਭੁਲਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਦਿੱਤਾ ਹੋਕਾ <... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਅਬੋਹਰ, ਬੱਲੂਆਣਾ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਬੈਠਕ <br/>
Ad Position 24