20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨਸ਼ੀਲੇ ਕੈਪਸੂਲਾਂ ਸਮੇਤ ਮੋਟਰਸਾਈਕਲ ਸਵਾਰ ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 21-09-2025
ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ) - ਸਥਾਨਕ ਥਾਣਾ ਸਦਰ ਪੁਲਿਸ ਵਲੋਂ ਨਸ਼ੀਲੇ ਕੈਪਸੂਲਾਂ ਸਮੇਤ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਖਵਿੰਦਰ ਸਿੰਘ ਉਰਫ਼ ਸੁੱਖ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਸੀਡ ਫਾਰਮ ਕੱਚਾ ਜੋ ਕਿ ਨਸ਼ੀਲੇ ਕੈਪਸੂਲ ਵੇਚਣ ਦੀ ਤਾਕ ਵਿਚ ਹੈ | ਇਸ ਸੂਚਨਾ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗੋਬਿੰਦਗੜ੍ਹ ਟੀ ਪੁਆਇੰਟ ਨੇੜੇ ਨਾਕਾਬੰਦੀ ਕਰ ਸੁਖਵਿੰਦਰ ਸਿੰਘ ਸੁੱਖ ਨੂੰ 800 ਪ੍ਰੈਗਾ ਕੈਪਸੂਲਾਂ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਥਾਣਾ ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਇੱਕ ਰੋਜ਼ਾ ਐਨ.ਐੱਸ.ਐੱਸ. ਕੈਂਪ <br/> ਅਗਲੀ ਖ਼ਬਰ ਕਾਂਗਰਸੀ ਆਗੂਆਂ ਨੇ ਆਬਜ਼ਰਵਰ ਦੀ ਹਾਜ਼ਰੀ 'ਚ ਗਿਲੇ ਸ਼ਿਕਵੇ ਭੁਲਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਦਿੱਤਾ ਹੋਕਾ <...
Ad Position 24