20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੋਪੀਚੰਦ ਕਾਲਜ ਦੇ ਐਨ.ਐੱਸ.ਐੱਸ. ਯੂਨਿਟ ਨੇ 'ਸਵੱਛਤਾ ਹੀ ਸੇਵਾ' 'ਚ ਸ਼ਮੂਲੀਅਤ ਕੀਤੀ <br/>

Ad Position 21
No active advertisement
ਅਬੋਹਰ ਦੇ ਗੋਪੀ ਚੰਦ ਕਾਲਜ ਵਿਖੇ ਕੈਂਪ ਦੌਰਾਨ ਜਾਣਕਾਰੀ ਦਿੰਦੇ ਹੋਏ ਮੁੱਖ ਮਹਿਮਾਨ | ਤਸਵੀਰ-ਸੁਖਜੀਤ ਸਿੰਘ ਬਰਾੜ <br/> 21-09-2025
ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ/ਤੇਜਿੰਦਰ ਸਿੰਘ ਖ਼ਾਲਸਾ)- ਗੋਪੀਚੰਦ ਆਰੀਆ ਮਹਿਲਾ ਕਾਲਜ ਅਬੋਹਰ ਦੇ ਪਿ੍ੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਯੋਗ ਅਗਵਾਈ ਹੇਠ ਕਾਲਜ ਦੇ ਐਨ.ਐੱਸ.ਐੱਸ. ਯੂਨਿਟ ਵਲੋਂ ਸਮਾਜਿਕ ਜ਼ਿੰਮੇਵਾਰੀ ਤੇ ਸਮਾਜ ਸੁਧਾਰ ਪ੍ਰਤੀ ਵਚਨਬੱਧਤਾ ਦੀ ਭਾਵਨਾ ਨੂੰ ਦਰਸਾਉਂਦੇ ਹੋਏ ਦੇਸ਼ ਵਿਆਪੀ ਮੁਹਿੰਮ 'ਸਵੱਛਤਾ ਹੀ ਸੇਵਾ' ਵਿਚ ਸਰਗਰਮੀ ਨਾਲ ਹਿੱਸਾ ਲਿਆ ਗਿਆ | ਇਸ ਮੌਕੇ ਐਨ.ਐੱਸ.ਐੱਸ. ਵਲੰਟੀਅਰਾਂ ਤੇ ਸਟਾਫ਼ ਮੈਂਬਰਾਂ ਦੀ ਸ਼ਮੂਲੀਅਤ ਨਾਲ ਕਈ ਗਤੀਵਿਧੀਆਂ ਕਰਵਾਈਆਂ ਗਈਆਂ | ਮੁਹਿੰਮ ਦੀ ਸ਼ੁਰੂਆਤ ਇੱਕ ਓਰੀਐਂਟੇਸ਼ਨ ਪ੍ਰੋਗਰਾਮ ਨਾਲ ਹੋਈ ਜਿਸ ਵਿਚ ਵਲੰਟੀਅਰਾਂ ਨੂੰ ਸਵੱਛਤਾ ਮਿਸ਼ਨ ਦੇ ਉਦੇਸ਼ਾਂ ਬਾਰੇ ਜਾਗਰੂਕ ਕੀਤਾ ਗਿਆ | ਸਹਾਇਕ ਪ੍ਰੋਫੈਸਰ ਰਮਨਦੀਪ ਕੌਰ ਨੇ ਵਲੰਟੀਅਰਾਂ ਨੂੰ ਸਵੱਛਤਾ, ਸਿਹਤ ਤੇ ਵਾਤਾਵਰਨ ਦੀ ਸੰਭਾਲ ਦੇ ਮੋਢੀ ਬਣਨ ਲਈ ਪ੍ਰੇਰਿਤ ਕੀਤਾ | ਓਰੀਐਂਟੇਸ਼ਨ ਪ੍ਰੋਗਰਾਮ ਵਿਚ ਇੱਕ ਸਿਹਤਮੰਦ ਸਮਾਜ ਦੇ ਨਿਰਮਾਣ ਵਿਚ ਸਫ਼ਾਈ ਦੀ ਮਹੱਤਤਾ ਨੂੰ ਉਜਾਗਰ ਕਰਨ ਵਾਲੇ ਭਾਸ਼ਣ, ਇੰਟਰ-ਐਕਟਿਵ ਸੈਸ਼ਨ ਤੇ ਪ੍ਰਦਰਸ਼ਨ ਸ਼ਾਮਲ ਸਨ | ਓਰੀਐਂਟੇਸ਼ਨ ਪ੍ਰੋਗਰਾਮ ਤੋਂ ਬਾਅਦ ਕਾਲਜ ਕੈਂਪਸ 'ਚ ਸਫ਼ਾਈ ਅਭਿਆਨ ਚਲਾਇਆ ਗਿਆ | ਵਲੰਟੀਅਰਾਂ ਨੇ ਜਮਾਤਾਂ, ਗਲਿਆਰਿਆਂ, ਖੇਡ ਦੇ ਮੈਦਾਨਾਂ ਤੇ ਜਨਤਕ ਖੇਤਰਾਂ ਦੀ ਸਫ਼ਾਈ 'ਚ ਸਰਗਰਮੀ ਨਾਲ ਹਿੱਸਾ ਲਿਆ | ਪਿ੍ੰਸੀਪਲ ਰੇਖਾ ਸੂਦ ਨੇ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਮੈਡਮ ਸ਼ਿਵਾਂਗੀ ਵਿਜ, ਮੈਡਮ ਉਸ਼ਮਿੰਦਰ, ਮੈਡਮ ਰਮਨਜੀਤ ਕੌਰ ਤੇ ਸੁਨੀਲ ਸੋਨੀ ਨੂੰ ਪ੍ਰੋਗਰਾਮ ਲਈ ਵਧਾਈ ਦਿੱਤੀ ਤੇ ਭਵਿੱਖ ਵਿਚ ਵੀ ਅਜਿਹੇ ਆਯੋਜਨ ਕਰਵਾਉਂਦੇ ਰਹਿਣ ਲਈ ਪ੍ਰੇਰਿਆ |

Ad Position 22
No active advertisement
ਪਿਛਲੀ ਖ਼ਬਰ ਵਪਾਰ ਮੰਡਲ ਨੇ ਟੈਕਸੇਸ਼ਨ ਬਾਰ ਐਸੋਸੀਏਸ਼ਨ ਨਾਲ ਜਾਗਰੂਕਤਾ ਸੈਮੀਨਾਰ ਲਗਾਇਆ ਅਗਲੀ ਖ਼ਬਰ ਸਤਿਸੰਗ ਐਲੀਮੈਂਟਰੀ ਪ੍ਰਾਇਮਰੀ ਸਕੂਲ 'ਚ ਵਰਦੀਆਂ ਵੰਡੀਆਂ <br/>
Ad Position 24