11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਲੱਕੜਾਂ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-09-2025
ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਖੂਈ ਖੇੜਾ ਪੁਲਿਸ ਨੇ ਸਦਰਨ ਡਿਸਟਰੀਬਿਊਟਰੀ ਤੋਂ ਲੱਕੜਾਂ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਬੀਰਬਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਨੀਲ ਕੁਮਾਰ ਦਫ਼ਤਰ ਵਣ ਰੇਂਜ ਅਫ਼ਸਰ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰੇਸ਼ਮ ਸਿੰਘ ਪੁੱਤਰ ਸ਼ੇਰ ਸਿੰਘ ਤੇ ਭੋਲਾ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਢਾਣੀ ਮਾਛੀ ਰਾਮ ਦਾਖਲੀ ਸਜਰਾਣਾ ਵਲੋਂ ਸਦਰਨ ਡਿਸਟਰੀਬਿਊਟਰੀ ਤੋਂ ਲੱਕੜਾਂ ਚੋਰੀ ਕੀਤੀਆਂ ਗਈਆਂ ਹਨ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
ਜਲਾਲਾਬਾਦ, 21 ਸਤੰਬਰ(ਕਰਨ ਚੁਚਰਾ)- ਥਾਣਾ ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਔਰਤ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐਸ.ਆਈ. ਅਮਨਦੀਪ ਕੌਰ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਗੱਡੀ ਰੋਕ ਕੇ ਇਤਲਾਹ ਦਿੱਤੀ ਕਿ ਅੰਜਲੀ ਰਾਣੀ ਪਤਨੀ ਮਨੀਸ਼ ਕੁਮਾਰ ਵਾਸੀ ਬੱਲੂਆਣਾ ਨਸ਼ੀਲੀਆਂ ਗੋਲੀਆਂ ਵੇਚਣ ਦੀ ਆਦੀ ਹੈ | ਜੋ ਹੁਣ ਵੀ ਰੋਡ ਸ੍ਰੀ ਮੁਕਤਸਰ ਸਾਹਿਬ ਫਲਾਈ ਓਵਰ ਦੇ ਥੱਲੇ ਗਾਹਕਾਂ ਦਾ ਇੰਤਜ਼ਾਰ ਕਰ ਰਹੀ ਹੈ | ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਤੂੜੀ ਨਾਲ ਓਵਰਲੋਡ ਪਿਕਅਪ ਗੱਡੀਆਂ ਦੇ ਰਹੀਆਂ ਹਾਦਸਿਆਂ ਨੂੰ ਸੱਦਾ <br/>
Ad Position 24