29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਦੋ ਬੱਚਿਆਂ ਦੇ ਪਿਤਾ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ

Ad Position 21
No active advertisement
ਅਜੀਤ ਡੈਸਕ 17-10-2025
ਅਬੋਹਰ, 16 ਅਕਤੂਬਰ (ਵਿਵੇਕ ਹੂੜੀਆ)-ਸਬ-ਡਿਵੀਜ਼ਨ ਦੇ ਪਿੰਡ ਬਜੀਦਪੁਰ ਕੱਟਿਆਂਵਾਲੀ ਦੇ ਰਹਿਣ ਵਾਲੇ ਇੱਕ ਮਿਸਤਰੀ ਦੀ ਬੀਤੀ ਦੇਰ ਸ਼ਾਮ ਟਰਾਲੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ | ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਚ ਰੱਖਿਆ ਗਿਆ ਹੈ | ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਜਗਦੀਸ਼ ਉਰਫ਼ ਬਬਲੂ ਪੁੱਤਰ ਬਨ੍ਹਵਾਰੀ ਲਾਲ ਵਾਸੀ ਪਿੰਡ ਬਜੀਦਪੁਰ ਕੱਟਿਆਂਵਾਲੀ ਜੋ ਕਿ ਪਿੰਡ ਕੁਹਾੜਿਆਂ ਵਾਲੀ 'ਚ ਚਿਣਾਈ ਦਾ ਕੰਮ ਕਰਨ ਤੋਂ ਬਾਅਦ ਆਪਣੇ ਮੋਟਰਸਾਈਕਲ 'ਤੇ ਆਪਣੇ ਪਿੰਡ ਵਾਪਸ ਆ ਰਿਹਾ ਸੀ | ਪਿੰਡ ਝੁੰਮਿਆਂਵਾਲੀ ਨੇੜੇ ਇੱਕ ਟਰਾਲੀ ਨਾਲ ਉਸ ਦੀ ਟੱਕਰ ਟੱਕਰ ਹੋ ਗਈ | ਹਾਦਸੇ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ | ਆਸ-ਪਾਸ ਦੇ ਲੋਕ ਉਸ ਨੂੰ ਹਸਪਤਾਲ ਲੈ ਗਏ | ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਘਟਨਾ ਦੀ ਜਾਣਕਾਰੀ ਮਿਲਦੇ ਹੀ ਮਿ੍ਤਕ ਦੇ ਪਰਿਵਾਰ ਵਾਲੇ ਸਰਕਾਰੀ ਹਸਪਤਾਲ ਪਹੁੰਚੇ ਤੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾ ਘਰ ਵਿਚ ਰੱਖ ਦਿੱਤਾ ਗਿਆ | ਮਾਮਲੇ ਦੀ ਸੂਚਨਾ ਖੂਈ ਖੇੜਾ ਪੁਲਿਸ ਨੂੰ ਦੇ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫੂਕਣਗੇ ਪੰਜਾਬ ਸਰ... ਅਗਲੀ ਖ਼ਬਰ ਚੇਅਰਮੈਨ ਉਪਕਾਰ ਸਿੰਘ ਜਾਖੜ ਨੇ ਅਬੋਹਰ ਮੰਡੀ 'ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ <br/>
Ad Position 24