29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਅਬੋਹਰ ਮੰਡੀ ਝੋਨੇ ਦੀ ਕਾਟ ਲਈ ਹੋਈ ਬਦਨਾਮ : ਸੁਸ਼ੀਲ ਸਿਆਗ <br/>

Ad Position 21
No active advertisement
ਅਜੀਤ ਡੈਸਕ 17-10-2025
ਅਬੋਹਰ, 16 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)- ਭਾਜਪਾ ਆਗੂ ਅਤੇ ਸਰਪੰਚ ਯੂਨੀਅਨ ਬਲਾਕ ਅਬੋਹਰ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਵਾਲੀ ਨੇ ਅਬੋਹਰ ਅਨਾਜ ਮੰਡੀ ਵਿਖੇ ਝੋਨੇ 'ਤੇ ਲਗਾਈਆਂ ਜਾਣ ਵਾਲੀ ਕਾਟ ਦਾ ਮੁੱਦਾ ਉਠਾਉਂਦੇ ਹੋਏ ਪੁੱਛਿਆ ਕਿ ਅਬੋਹਰ ਮੰਡੀ ਵਿਚ ਝੋਨੇ 'ਤੇ ਕਾਟ ਕਿਉਂ ਲਗਾਈ ਜਾ ਰਹੀ ਹੈ | ਸਿਆਗ ਨੇ ਕਿਹਾ ਕਿ ਅਬੋਹਰ ਮੰਡੀ ਵਿਚ ਝੋਨੇ ਦੀ ਵਿੱਕਰੀ ਅਤੇ ਤੋਲ ਸਮੇਂ ਨਮੀ ਦੇ ਬਹਾਨੇ ਕਿਸਾਨਾਂ ਤੋਂ 5 ਤੋਂ 10 ਫ਼ੀਸਦੀ ਦੀ ਕਾਟ ਜ਼ਬਰਦਸਤੀ ਵਸੂਲੀ ਜਾ ਰਹੀ ਹੈ | ਸੁਸ਼ੀਲ ਸਿਆਗ ਨੇ ਕਿਹਾ ਕਿ ਇਹ ਇਕ ਬਹੁਤ ਗੰਭੀਰ ਮੁੱਦਾ ਹੈ | ਹੈਰਾਨੀ ਦੀ ਗੱਲ ਇਹ ਹੈ ਕਿ ਸਭ ਕੁੱਝ ਜਾਣਨ ਦੇ ਬਾਵਜੂਦ ਸਰਕਾਰ ਤੇ ਪ੍ਰਸ਼ਾਸਨ ਇਸ ਗੈਰ ਕਾਨੂੰਨੀ ਜ਼ਬਰਦਸਤੀ ਵੱਲ ਅੱਖਾਂ ਮੀਟ ਰਿਹਾ ਹੈ ਜਿਸ ਤੋਂ ਲੱਗਦਾ ਹੈ ਕਿ ਇਸ ਲੁੱਟ 'ਚ ਸਰਕਾਰ ਦੀ ਸ਼ਮੂਲੀਅਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਚਿੰਤਾ ਪ੍ਰਗਟ ਕਰਦਿਆਂ ਸਿਆਗ ਨੇ ਕਿਹਾ ਕਿ ਕਿਸਾਨ ਆਪਣੀਆਂ ਫ਼ਸਲਾਂ ਵੇਚਣ ਲਈ ਸੰਘਰਸ਼ ਕਰ ਰਹੇ ਹਨ ਤੇ ਅਬੋਹਰ ਮੰਡੀ ਵਿਚ 5 ਤੋਂ 10 ਕਿੱਲੋਗਰਾਮ ਪ੍ਰਤੀ ਕੁਇੰਟਲ ਕਾਟ ਤੋਂ ਪ੍ਰੇਸ਼ਾਨ ਹੋ ਕੇ ਉਹ ਆਪਣੀਆਂ ਫ਼ਸਲਾਂ ਵੇਚਣ ਲਈ ਹੋਰ ਮੰਡੀਆਂ ਵੱਲ ਮੁੜ ਰਹੇ ਹਨ ਜਿਸ ਕਾਰਨ ਕਿਸਾਨਾਂ ਨੂੰ ਡੀਜ਼ਲ ਤੇ ਹੋਰ ਖ਼ਰਚਿਆਂ ਦਾ ਬੋਝ ਵੀ ਝੱਲਣਾ ਪੈ ਰਿਹਾ ਹੈ | ਸਿਆਗ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਅਬੋਹਰ ਮੰਡੀ ਵਿਚ ਗੈਰ ਕਾਨੂੰਨੀ ਤੌਰ 'ਤੇ ਕੀਤੀ ਜਾ ਰਹੀ ਝੋਨੇ ਦੀ ਕਾਟ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਗੈਰ ਕਾਨੂੰਨੀ ਕਾਟ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਵਾਉਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 50 ਵਿਦਿਆਰਥੀਆਂ ਦੀ ਬਲਾਕ ਪੱਧਰੀ ਖੇਡਾਂ ਲਈ ਹੋਈ ਚੋਣ... ਅਗਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਲਾਧੂਕਾ ਵਿਖੇ ਪਹੁੰਚ ਕੇ ਕੀਤੀ ਮੁਆਵਜ਼ਾ ਰਾਸ਼ੀ ਦੀ ਵੰਡ
Ad Position 24