29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 50 ਵਿਦਿਆਰਥੀਆਂ ਦੀ ਬਲਾਕ ਪੱਧਰੀ ਖੇਡਾਂ ਲਈ ਹੋਈ ਚੋਣ <br/>

Ad Position 21
No active advertisement
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬਲਾਕ ਪੱਧਰੀ ਖੇਡਾਂ ਲਈ ਚੁਣੇ ਹੋਏ ਵਿਦਿਆਰਥੀ | ਅਜੀਤ ਤਸਵੀਰ <br/> 17-10-2025
ਮੰਡੀ ਅਰਨੀਵਾਲਾ, 16 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਮੰਡੀ ਅਰਨੀਵਾਲਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਂਟਰ ਪੱਧਰੀ ਖੇਡਾਂ ਸਕੂਲੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-11 ਵਰਗ ਵਿਚ ਲੜਕਿਆਂ ਤੇ ਲੜਕੀਆਂ ਨੇ ਸੋਨੇ ਤੇ ਚਾਂਦੀ ਦੇ ਤਗਮੇ ਜਿੱਤ ਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਜਿਵੇਂ ਕਿ ਐਥਲੈਟਿਕਸ ਵਿਚ ਸਹਿਜਪ੍ਰੀਤ ਕੌਰ ਤੇ ਗੁਰਵੀਰ ਕੌਰ ਨੇ 100 ਮੀਟਰ ਰੇਸ ਵਿਚ ਪਹਿਲਾ ਸਥਾਨ ਹਾਸਲ ਤੇ ਲੰਬੀ ਛਾਲ ਪਹਿਲਾਂ ਸਥਾਨ ਹਾਸਿਲ ਕੀਤਾ ਅਤੇ ਜੈਸਮੀਨ ਕੌਰ ਤੇ ਨਕਸ਼ ਬਜਾਜ 200 ਮੀਟਰ ਰੇਸ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | 400 ਮੀਟਰ ਰੇਸ ਵਿਚ ਅਰਿਆਵੀਰ ਪਹਿਲਾਂ ਸਥਾਨ 'ਤੇ ਪ੍ਰਭਜੋਤ ਕੰਬੋਜ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਦੇ ਨਾਲ ਟੀਮ ਗੇਮ ਵਿਚ ਫੁੱਟਬਾਲ ਲੜਕੇ ਤੇ ਰੱਸਾਕਸ਼ੀ ਲੜਕੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਨੈਸ਼ਨਲ ਸਟਾਈਲ ਕਬੱਡੀ ਲੜਕੀਆਂ, ਕਬੱਡੀ ਸਰਕਲ ਸਟਾਈਲ ਲੜਕੇ ਵਿਚ ਦੂਜਾ ਸਥਾਨ, ਚੈੱਸ ਲੜਕੀਆਂ 'ਚ ਦੂਜਾ ਸਥਾਨ ਪ੍ਰਾਪਤ ਕੀਤਾ | ਚੇਅਰਮੈਨ ਸਰਦਾਰ ਰਜਿੰਦਰ ਸਿੰਘ ਹੰਸ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਵੀ ਬੱਚਿਆਂ ਲਈ ਹੋਰ ਵੱਖਰੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਪ੍ਰੇਮ ਕੰਬੋਜ ਨੇ ਸ਼ਾਨਦਾਰ ਸਫਲਤਾ ਲਈ ਕੋਚਾਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਡੀ. ਡੀ. ਪੀ. ਓ. ਫ਼ਾਜ਼ਿਲਕਾ ਨੇ ਕੀਤਾ ਕੈਟਲ ਪੌਂਡ ਦਾ ਦੌਰਾ <br/> ਅਗਲੀ ਖ਼ਬਰ ਅਬੋਹਰ ਮੰਡੀ ਝੋਨੇ ਦੀ ਕਾਟ ਲਈ ਹੋਈ ਬਦਨਾਮ : ਸੁਸ਼ੀਲ ਸਿਆਗ <br/>
Ad Position 24