29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਐੱਸ. ਡੀ. ਐੱਮ. ਅਬੋਹਰ ਵਲੋਂ ਅੰਤਰਰਾਜੀ ਬਾਰਡਰ 'ਤੇ ਪੁਲਿਸ/ ਮੰਡੀ ਬੋਰਡ ਵਲੋਂ ਲਗਾਏ ਬੈਰੀਅਰ ਦਾ ਅਚਨਚੇਤ ਨਿਰੀਖਣ <br/>

Ad Position 21
No active advertisement
ਅਜੀਤ ਡੈਸਕ 17-10-2025
ਅਬੋਹਰ, 16 ਅਕਤੂਬਰ (ਵਿਵੇਕ ਹੂੜੀਆ)- ਐੱਸ.ਡੀ.ਐਮ. ਅਬੋਹਰ ਸ੍ਰੀ ਕਿ੍ਸ਼ਨਾ ਪਾਲ ਰਾਜਪੂਤ ਵੱਲੋਂ ਅੰਤਰਰਾਜੀ ਪੰਜਾਬ-ਰਾਜਸਥਾਨ ਬਾਰਡਰ 'ਤੇ ਪੁਲਿਸ/ਮੰਡੀ ਬੋਰਡ ਵਲੋਂ ਲਗਾਏ ਬੈਰੀਅਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਉਨ੍ਹਾਂ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਅਨਾਜ ਮੰਡੀਆਂ ਵਿਚ ਗੁਆਂਢੀ ਰਾਜਾਂ ਤੋਂ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਨੇ ਜ਼ਿਲ੍ਹਾ ਪੁਲੀਸ ਨੂੰ ਸਖ਼ਤ ਚੌਕਸੀ ਰੱਖਣ ਲਈ ਕਿਹਾ | ਉਨ੍ਹਾਂ ਸਮੂਹ ਜ਼ਿਲ੍ਹਾ ਮੰਡੀ ਅਧਿਕਾਰੀਆਂ ਤੇ ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਮੰਡੀਆਂ ਵਿਚ ਹੋਰਨਾਂ ਸੂਬਿਆਂ ਤੋਂ ਝੋਨੇ ਦੀ ਆਮਦ 'ਤੇ ਤਿੱਖੀ ਨਜ਼ਰ ਰੱਖਣ ਦੇ ਹੁਕਮ ਵੀ ਦਿੱਤੇ ਹਨ | ਉਨ੍ਹਾਂ ਕਿਹਾ ਕਿ ਰਾਜਸਥਾਨ ਦੀ ਸਰਹੱਦ ਨਾਲ ਲੱਗਦੀਆਂ ਮੰਡੀਆਂ ਵਿਚ ਬਾਹਰੋਂ ਵੱਡੀ ਮਾਤਰਾ ਵਿਚ ਫ਼ਸਲ ਆਉਣ ਦੇ ਖ਼ਦਸ਼ੇ ਕਾਰਨ ਨਜ਼ਰਸਾਨੀ ਬਣਾਈ ਰੱਖਣ ਦੀ ਜ਼ਰੂਰਤ ਹੈ | ਉਨ੍ਹਾਂ ਪੁਲੀਸ ਅਫ਼ਸਰਾਂ ਨੂੰ ਗੁਆਂਢੀ ਸੂਬੇ ਨਾਲ ਲਗਦੀਆਂ ਹੱਦਾਂ 'ਤੇ ਵਿਸ਼ੇਸ਼ ਅੰਤਰਰਾਜੀ ਸਰਹੱਦੀ ਚੌਕੀਆਂ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ ਹਨ |

Ad Position 22
No active advertisement
ਪਿਛਲੀ ਖ਼ਬਰ ਆਪਣੇ ਪਤੀ ਨੂੰ ਕੁੱਟਣ ਵਾਲੀ ਕਾਂਗਰਸ ਮਹਿਲਾ ਜ਼ਿਲ੍ਹਾ ਪ੍ਰਧਾਨ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਡੀ. ਡੀ. ਪੀ. ਓ. ਫ਼ਾਜ਼ਿਲਕਾ ਨੇ ਕੀਤਾ ਕੈਟਲ ਪੌਂਡ ਦਾ ਦੌਰਾ <br/>
Ad Position 24