29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੀ. ਪੀ. ਆਰ. ਤਕਨੀਕ ਰਾਹੀਂ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦੈ- ਸੁਰੇਸ਼ ਕੰਬੋਜ <br/>

Ad Position 21
No active advertisement
ਅਜੀਤ ਡੈਸਕ 17-10-2025
ਅਬੋਹਰ, 16 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਸਥਾਨਕ ਸਰਕਾਰੀ ਹਸਪਤਾਲ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰੇਸ਼ ਕੰਬੋਜ ਦੀ ਦੇਖ-ਰੇਖ ਵਿਚ ਸਿਵਲ ਹਸਪਤਾਲ ਅਬੋਹਰ ਦੇ ਸਟਾਫ਼ ਨੂੰ ਸੀ.ਪੀ.ਆਰ. ਜਾਗਰੂਕਤਾ ਦੀ ਸਹੁੰ ਚੁਕਾਈ ਗਈ ਕਿ ਉਹ ਇਸ ਜੀਵਨ-ਬਚਾਊ ਤਕਨੀਕ ਦੀ ਜਾਣਕਾਰੀ ਹੋਰ ਲੋਕਾਂ ਤੱਕ ਪਹੁੰਚਾਉਣਗੇ | ਇਸ ਮੌਕੇ ਡਾ. ਸੁਰੇਸ਼ ਕੰਬੋਜ ਵੱਲੋਂ ਸੀ. ਪੀ. ਆਰ. ਤਕਨੀਕ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਸੀ.ਪੀ.ਆਰ. ਇਕ ਐਮਰਜੈਂਸੀ ਤਕਨੀਕ ਹੈ ਜੋ ਉਸ ਸਮੇਂ ਵਰਤੀ ਜਾਂਦੀ ਹੈ ਜਦੋਂ ਕਿਸੇ ਵਿਅਕਤੀ ਦਾ ਦਿਲ ਧੜਕਣਾ ਬੰਦ ਕਰ ਦਿੰਦਾ ਹੈ ਜਾਂ ਉਹ ਸਾਹ ਲੈਣਾ ਛੱਡ ਦਿੰਦਾ ਹੈ | ਹਰੇਕ ਵਿਅਕਤੀ ਨੂੰ ਸੀ.ਪੀ.ਆਰ. ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ | ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਹਰਵਿੰਦਰ ਕੌਰ, ਟਹਿਲ ਸਿੰਘ, ਭਾਰਤ ਸੇਠੀ, ਅਮਨਦੀਪ ਸਿੰਘ, ਪਰਮਜੀਤ ਸਿੰਘ, ਦਿਨੇਸ਼ ਰਾਣੀ, ਲਖਵਿੰਦਰ ਕੌਰ ਅਤੇ ਨਰਸਿੰਗ ਸਟਾਫ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਪੁਰਸ਼ ਤੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਲਈ ਟਰਾਇਲ ਕੱਲ੍ਹ-ਜਗਜੀਤ ਸਿੰਘ ਬਰਾੜ <br/> ਅਗਲੀ ਖ਼ਬਰ ਡੀ. ਏ. ਵੀ. ਸਕੂਲ ਹਰੀਪੁਰਾ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24