16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

50 ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 18-10-2025
ਜਲਾਲਾਬਾਦ, 17 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ) - ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ 50 ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਂਚ ਅਧਿਕਾਰੀ ਐੱਸ.ਆਈ. ਅਮਨਦੀਪ ਕੌਰ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਥਾਣਾ ਏਰੀਏ 'ਚ ਮੌਜੂਦ ਸੀ ਤੇ ਇਸ ਦੌਰਾਨ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਹਰਬੰਸ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਟਿਵਾਣਾ ਕਲਾਂ ਜਲਾਲਾਬਾਦ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ, ਜੋ ਹੁਣ ਵੀ ਪਿੰਡ ਟਿਵਾਣਾ ਕਲਾਂ ਸੁਸਾਇਟੀ ਘਰ ਦੀ ਬੈਕ ਸਾਈਡ ਇੱਟਾਂ ਦੇ ਖੜਵੰਜੇ ਕੋਲ ਗਾਹਕਾਂ ਦੀ ਉਡੀਕ ਕਰ ਰਿਹਾ ਹੈ ਤੇ ਛਾਪੇਮਾਰੀ ਕੀਤੀ ਜਾਵੇ ਤਾਂ ਰੰਗੇ ਹੱਥੀ ਕਾਬੂ ਆ ਸਕਦੀ ਹੈ ਜਿਸ 'ਤੇ ਪੁਲਿਸ ਪਾਰਟੀ ਵਲੋਂ ਛਾਪੇਮਾਰੀ ਕਰਕੇ 50 ਨਸ਼ੀਲੀਆਂ ਗੋਲੀਆਂ ਸਣੇ ਹਰਬੰਸ ਸਿੰਘ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸਿਟੀ ਜਲਾਲਾਬਾਦ ਵਿਖੇ ਦਰਜ ਕਰਕੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਵਿਖੇ ਮੈਗਾ ਪੀ.ਟੀ.ਐਮ. ਸਫਲ ਰਹੀ ਅਗਲੀ ਖ਼ਬਰ ਸੜਕ ਹਾਦਸਾ ਜ਼ਰੂਰ ਹੋਇਆ ਸੀ ਪਰ ਮੈਂ ਤੇ ਸਾਥੀ ਠੀਕ ਹਾਂ-ਵਿਧਾਇਕ ਗੋਲਡੀ ਮੁਸਾਫਿਰ <br/>
Ad Position 24