15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮਾਤਾ ਸਾਹਿਬ ਕੌਰ ਕਾਲਜ ਦੇ ਫ਼ੈਸ਼ਨ ਡਿਜ਼ਾਇਨਿੰਗ ਤੇ ਇੰਗਲਿਸ਼ ਵਿਭਾਗ ਨੇ ਦੀਵਾਲੀ ਪ੍ਰਦਰਸ਼ਨੀ ਲਗਾਈ <br/>

Ad Position 21
No active advertisement
ਮਾਤਾ ਸਾਹਿਬ ਕੌਰ ਕਾਲਜ ਦੀਆਂ ਵਿਦਿਆਰਥਣਾਂ ਪ੍ਰੋਗਰਾਮ ਦੌਰਾਨ | ਤਸਵੀਰ-ਰਵਿੰਦਰ ਬਜਾਜ <br/> 18-10-2025
ਤਲਵੰਡੀ ਭਾਈ, 17 ਅਕਤੂਬਰ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ 'ਚ ਫ਼ੈਸ਼ਨ ਡਿਜ਼ਾਇਨਿੰਗ ਅਤੇ ਇੰਗਲਿਸ਼ ਵਿਭਾਗ ਵਲੋਂ ਦੀਵਾਲੀ ਨਾਲ ਸੰਬੰਧਿਤ ਪ੍ਰਦਰਸ਼ਨੀ ਲਗਾਈ ਗਈ ਜਿਸ ਦੌਰਾਨ ਵਿਦਿਆਰਥੀਆਂ ਨੇ ਦੀਵਾਲੀ ਨਾਲ ਸੰਬੰਧਿਤ ਦੀਵੇ ਤੇ ਵੱਖ-ਵੱਖ ਆਈਟਮਾਂ ਬਣਾਈਆਂ | ਇਸ ਮੌਕੇ ਵਿਦਿਆਰਥੀਆਂ ਵਲੋਂ ਪੋਸਟਰ ਮੇਕਿੰਗ, ਮਹਿੰਦੀ ਤੇ ਹੇਅਰ ਸਟਾਈਲ ਮੁਕਾਬਲੇ ਵੀ ਕਰਾਏ ਗਏ | ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਵਿਭਾਗਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਜੱਜ ਦੀ ਭੂਮਿਕਾ ਪ੍ਰੋਫੈਸਰ ਓਹੀਨੇ ਗੁਪਤਾ ਅਤੇ ਪ੍ਰੋਫੈਸਰ ਗਗਨਦੀਪ ਕੌਰ ਵਲੋਂ ਨਿਭਾਈ ਗਈ | ਇਸ ਸਮੇਂ ਪ੍ਰੋਫੈਸਰ ਗੁਰਮਨਦੀਪ ਕੌਰ, ਪ੍ਰੋਫੈਸਰ ਗੂੰਜਨ, ਪ੍ਰੋਫੈਸਰ ਦਵਿੰਦਰ ਕੌਰ ਤੇ ਪ੍ਰੋਫੈਸਰ ਵੀਰਪਾਲ ਕੌਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਨਾਂ ਇਜਾਜ਼ਤ ਪਟਾਕੇ ਵੇਚਣ ਵਾਲਿਆਂ 'ਤੇ ਹੋਵੇਗੀ ਕਾਰਵਾਈ- ਡੀ. ਐੱਸ. ਪੀ. ਸੁਖਵਿੰਦਰ ਸਿੰਘ <br/> ਅਗਲੀ ਖ਼ਬਰ ਸਬ-ਡਵੀਜ਼ਨ ਮੰਡੀ ਲਾਧੂਕਾ ਦੇ ਬਿਜਲੀ ਮੁਲਾਜ਼ਮਾਂ ਵਲੋਂ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ <br/>
Ad Position 24