15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਦੀ ਵਿਉਂਤਬੰਦੀ ਨੂੰ ਸਫਲ ਨਹੀਂ ਹੋਣ ਦਿਆਂਗੇ-ਭੁੱਲਰ <br/>

Ad Position 21
No active advertisement
ਅਜੀਤ ਡੈਸਕ 18-10-2025
ਜ਼ੀਰਾ 17 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਪੀ.ਐਸ.ਈ.ਬੀ. ਹੋਮ ਇੰਪਲਾਈਜ਼ ਫੈਡਰੇਸ਼ਨ ਦੇ ਸੀਨੀਅਰ ਆਗੂ ਬਲਕਾਰ ਸਿੰਘ ਭੁੱਲਰ ਨੇ ਪੈੱ੍ਰਸ ਨੋਟ ਜਾਰੀ ਕਰਦਿਆਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਸਰਕਾਰ ਵਲੋਂ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਦੀ ਵਿਉਂਤਬੰਦੀ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ | ਉਹਨਾਂ ਕਿਹਾ ਹੈ ਕਿ ਸ਼ਹਿਰੀ ਵਿਕਾਸ ਦੇ ਨਾਂਅ ਹੇਠ ਪਹਿਲਾਂ ਇਹ ਸਰਕਾਰ ਨੇ ਕਿਸਾਨਾਂ ਤੋਂ ਜ਼ਬਰਦਸਤੀ ਜ਼ਮੀਨ ਖੋਹਣ ਦੀ ਵਿਉਂਤਬੰਦੀ ਬਣਾਈ ਗਈ ਸੀ ਜਿਸ ਨੂੰ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਬੁਰੀ ਤਰ੍ਹਾਂ ਅਸਫਲ ਕਰ ਦਿੱਤਾ | ਇਸ ਤੋਂ ਕੋਈ ਸਬਕ ਨਾ ਸਿੱਖਦਿਆਂ ਇਕ ਵਾਰ ਫਿਰ ਪੰਜਾਬ ਸਰਕਾਰ ਨੇ ਸਰਕਾਰੀ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਦੀ ਵਿਉਂਤਬੰਦੀ ਬਣਾਈ ਹੈ ਜਿਸ ਵਿਚ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੀ ਆਉਂਦੀਆਂ ਹਨ | ਉਹਨਾਂ ਕਿਹਾ ਕਿ ਇਹਨਾਂ ਚਾਲਾਂ ਨੂੰ ਕਰਮਚਾਰੀਆਂ ਦੀਆਂ ਜਥੇਬੰਦੀਆਂ ਕਦੇ ਵੀ ਸਫਲ ਨਹੀਂ ਹੋਣ ਦੇਣਗੀਆਂ | ਉਹਨਾਂ ਕਿਹਾ ਕਿ ਲੋਕ ਹੁਣ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਘਟੀਆਂ ਨੀਤੀਆਂ ਨੂੰ ਬੁਰੀ ਤਰ੍ਹਾਂ ਸਮਝ ਚੁੱਕੇ ਹਨ | ਇਹ ਸਰਕਾਰਾਂ ਵੋਟਾਂ ਤੋਂ ਪਹਿਲਾਂ ਜਨਤਾ ਨਾਲ ਕਈ ਵਾਅਦੇ ਕਰਦੀਆਂ ਹਨ ਤੇ ਬਾਅਦ 'ਚ ਉਹਨਾਂ ਵਾਅਦਿਆਂ ਦਾ ਕੀ ਬਣਦਾ ਹੈ | ਉਹਨਾਂ ਕਿਹਾ ਕਿ ਸਮੁੱਚੀਆਂ ਜਥੇਬੰਦੀਆਂ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਹਨ ਤੇ ਆਉਣ ਵਾਲੇ ਸਮੇਂ ਵਿਚ ਵੀ ਤਗੜੇ ਸੰਘਰਸ਼ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਕਾਕਾ ਸਿੰਘ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਮਾਲੀ ਸਹਾਇਤਾ ਭੇਟ ਕੀਤੀ <br/>... ਅਗਲੀ ਖ਼ਬਰ ਜ਼ਿਲ੍ਹੇ 'ਚ ਮੂੰਹ-ਖੁਰ ਬਿਮਾਰੀ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ <br/>
Ad Position 24