15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਵਿਧਾਇਕ ਰਣਬੀਰ ਭੁੱਲਰ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 36.94 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ <br/>

Ad Position 21
No active advertisement
ਅਜੀਤ ਡੈਸਕ 18-10-2025
ਫ਼ਿਰੋਜ਼ਪੁਰ, 17 ਅਕਤੂਬਰ (ਰਾਕੇਸ਼ ਚਾਵਲਾ)-ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਜ਼ਿਲ੍ਹੇ 'ਚ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਰਾਸ਼ੀ ਦੀ ਵੰਡ ਤਹਿਤ ਹੁਸੈਨੀ ਵਾਲਾ ਰੈਸਟ ਹਾਊਸ ਵਿਖੇ ਹੋਏ ਸਮਾਗਮ ਵਿਚ 60 ਦੇ ਕਰੀਬ ਲਾਭਪਾਤਰੀਆਂ ਨੂੰ 36.94 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ | ਇਨ੍ਹਾਂ ਲਾਭਪਾਤਰੀਆਂ ਵਿਚ ਪਿੰਡ ਵੀਅਰ, ਕਾਲੂਵਾੜਾ, ਟੇਂਡੀ ਵਾਲਾ, ਗੱਟੀ ਰਾਜੋ ਕੇ, ਨਵੀਂ ਗੱਟੀ ਰਾਜੋ ਕੇ, ਗੱਟੀ ਰਹੀਮੇ ਕੇ ਭੱਖੜਾ ਤੇ ਝੁੱਗੇ ਹਜ਼ਾਰਾ ਸਿੰਘ ਵਾਲਾ ਦੇ ਹੜ੍ਹ ਪ੍ਰਭਾਵਿਤ ਸ਼ਾਮਲ ਸਨ | ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਨੂੰ ਰਾਹਤ ਫ਼ੰਡ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜਨਤਕ ਹਿਤਾਂ ਨੂੰ ਪਹਿਲ ਦਿੰਦੇ ਹੋਏ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ | ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਤਹਿਸੀਲਦਾਰ ਹਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ, ਪੰਚਾਇਤਾਂ ਦੇ ਨੁਮਾਇੰਦੇ ਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਜਾਗਰੂਕ ਕੀਤਾ ਅਗਲੀ ਖ਼ਬਰ ਸੰਤ ਬਾਬਾ ਕਾਕਾ ਸਿੰਘ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਮਾਲੀ ਸਹਾਇਤਾ ਭੇਟ ਕੀਤੀ <br/>...
Ad Position 24