19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪੈਨੇਸੀਆ ਸਕੂਲ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਜਿੱਤਿਆ ਗੁਰਬਾਣੀ ਕੀਰਤਨ ਮੁਕਾਬਲਾ <br/>

Ad Position 21
No active advertisement
ਅਜੀਤ ਡੈਸਕ 23-10-2025
ਜਲਾਲਾਬਾਦ, 22 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਪੜ੍ਹਾਈ, ਖੇਡਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਜਾਣੇ ਜਾਂਦੇ ਪੈਨੇਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਸ਼ਬਦ ਗਾਇਣ ਪ੍ਰਤੀਯੋਗਤਾ ਵਿਚ ਪਹਿਲਾ ਸਥਾਨ ਹਾਸਲ ਕਰਕੇ ਇਕ ਵਾਰ ਫਿਰ ਤੋਂ ਸਕੂਲ, ਮਾਤਾ ਪਿਤਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਨੌਵੀਂ ਕਲਾਸ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਮਲੋਟ ਵਿਖੇ ਗੁਰ ਸ਼ਬਦ ਪ੍ਰਚਾਰ ਸੋਸਾਇਟੀ ਮਲੋਟ ਵਲ਼ੋਂ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਮਲੋਟ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੇ ਨਾਲ ਕੀਰਤਨ ਗਾਇਣ ਮੁਕਾਬਲਾ ਕਰਵਾਇਆ ਗਿਆ ਸੀ | ਇਸ ਮੁਕਾਬਲੇ ਵਿਚ ਸੀਨੀਅਰ ਗਰੁੱਪ ਵਿਚ ਹਿੱਸਾ ਲੈਂਦੇ ਹੋਏ ਜਸਕੀਰਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ¢ ਮੁਕਾਬਲੇ ਵਿਚ ਜੱਜਮੈਂਟ ਵਿਨੋਦ ਖੁਰਾਨਾ ਤੇ ਭਾਈ ਸਰਬਜੀਤ ਸਿੰਘ ਵਲ਼ੋਂ ਕੀਤੀ ਗਈ ਸੀ | ਪਹਿਲਾ ਸਥਾਨ ਹਾਸਲ ਕਰਨ 'ਤੇ ਜਸਕੀਰਤ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ¢ ਪਿ੍ੰਸੀਪਲ ਰਮਨਪ੍ਰੀਤ ਕੌਰ ਨੇ ਜਸਕੀਰਤ ਸਿੰਘ, ਉਸ ਦੇ ਪਿਤਾ ਤੇ ਸਕੂਲ ਵਿਚ ਸੰਗੀਤ ਦੀ ਸਿੱਖਿਆ ਦੇ ਰਹੇ ਉਸਤਾਦ ਪਰਵਿੰਦਰ ਸਿੰਘ ਸੋਨੂੰ ਖ਼ਾਲਸਾ ਤੇ ਸਮੂਹ ਮਾਤਾ ਪਿਤਾ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸੱਪ ਦੇ ਡੱਸਣ ਨਾਲ ਔਰਤ ਦੀ ਮੌਤ <br/> ਅਗਲੀ ਖ਼ਬਰ ਪੈਡੀ ਪ੍ਰਚੇਜ਼ਰ ਯੂਨੀਅਨ ਦੀ ਚੋਣ ਹੋਈ ਮੁਕੰਮਲ <br/>
Ad Position 24