06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 04-11-2025
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਇੰਸਪੈਕਟਰ ਲੇਖ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਵਿਨੋਦ ਕੁਮਾਰ ਉਰਫ਼ ਨੋਧੀ ਪੁੱਤਰ ਬਲਵੰਤ ਸਿੰਘ ਵਾਸੀ ਉਡਾ ਵਾਲੀ ਬਸਤੀ ਫ਼ਾਜ਼ਿਲਕਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ | ਜੋ ਅੱਜ ਵੀ ਨਸ਼ੀਲੀਆਂ ਗੋਲੀਆਂ ਵੇਚਣ ਲਈ ਪਾਣੀ ਵਾਲੀ ਡਿੱਗੀ ਜੰਡ ਵਾਲਾ ਰੋਡ ਫ਼ਾਜ਼ਿਲਕਾ ਨੇੜੇ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਕੇ ਪੰਜਾਬੀਆਂ ਨਾਲ ਧੱਕੇਸ਼ਾਹੀ ਕੀਤੀ-ਕਿੰਗਪਾਲ... ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਦੇ ਵਿਦਿਆਰਥੀ ਨੈਸ਼ਨਲ ਲੈਵਲ ਸ਼ੂਟਿੰਗ ਮੁਕਾਬਲੇ ਲਈ ਚੁਣੇ
Ad Position 24