12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 06-11-2025
ਅਬੋਹਰ, 5 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਬਹਾਦਰ ਖੇੜਾ ਤੋਂ ਪਿੰਡ ਜੋਧਪੁਰ ਵੱਲ ਗਸ਼ਤ 'ਤੇ ਜਾ ਰਹੇ ਸਨ ਤਾਂ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੋ ਵਿਅਕਤੀ ਆ ਰਹੇ ਸਨ | ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਕੁੱਝ ਵਸਤੂ ਸੁੱਟ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗੇ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਕਾਬੂ ਕਰ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 9 ਗਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਮੰਗਤ ਸਿੰਘ ਉਰਫ਼ ਮੰਗਾ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਜੋਧਪੁਰ ਅਤੇ ਵਰਿੰਦਰ ਸਿੰਘ ਪੁੱਤਰ ਜ਼ੋਰਾ ਸਿੰਘ ਵਾਸੀ ਪਿੰਡ ਦਾਨੇਵਾਲਾ ਸਤਕੋਸੀ ਵਜੋਂ ਹੋਈ | ਥਾਣਾ ਪੁਲਿਸ ਵਲੋਂ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਟੋਭਾ ਪ੍ਰਬੰਧਕ ਕਮੇਟੀ ਵਲੋਂ ਦਸਤਾਰਬੰਦੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਕੌਂਸਲਰ ਪੂਜਾ ਲੂਥਰਾ ਸਚਦੇਵਾ ਨੇ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24