24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

8 ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਾਜ਼ਿਲਕਾ ਵਿਖੇ ਹੋਵੇਗਾ ਲਾਈਟ ਐਂਡ ਸਾਊਾਡ ਸ਼ੋਅ-ਵਧੀਕ ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 07-11-2025
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ 8 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਾਜ਼ਿਲਕਾ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਇਕ ਵਿਲੱਖਣ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.ਮਨਦੀਪ ਕੌਰ ਨੇ ਇਸ ਸ਼ੋਅ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਲਾਈਟ ਐਂਡ ਸਾਊਾਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫ਼ਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਉਂਦੀ ਹੈ | ਉਨ੍ਹਾਂ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਉਨ੍ਹਾਂ ਕਿਹਾ ਕਿ 8 ਨਵੰਬਰ ਨੂੰ ਸ਼ਾਮ 5 ਵਜੇ ਸ਼ੋਅ ਲਈ ਦਾਖ਼ਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨਾਂ ਕਿਸੇ ਪਾਸ ਤੋਂ ਸ਼ੋਅ ਵਿਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖ਼ਲਾ ਹੈ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਲਾਈਟ ਐਂਡ ਸਾਊਾਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ | ਉਨ੍ਹਾਂ ਨੇ ਇਸ ਦੌਰਾਨ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਵੱਖ-ਵੱਖ ਤਿਆਰੀਆਂ ਜਿਵੇਂ ਸੁਰੱਖਿਆ, ਆਵਾਜਾਈ ਪ੍ਰਬੰਧਨ, ਸਾਫ਼-ਸਫ਼ਾਈ, ਪਾਰਕਿੰਗ ਪ੍ਰਬੰਧ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਫਾਇਰ ਸੇਫ਼ਟੀ, ਪ੍ਰਚਾਰ, ਕੰਟਰੋਲ ਰੂਮ ਅਤੇ ਪੀਣ ਵਾਲੇ ਪਾਣੀ ਆਦਿ ਦੀ ਉਪਲਬਧਤਾ ਆਦਿ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਇਸ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ | ਉਨ੍ਹਾਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੈਗਾ ਈਵੈਂਟ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਅਤੇ ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਟਰਾਲੇ ਤੇ ਪਿੱਕਅਪ ਦੀ ਹੋਈ ਭਿਆਨਕ ਟੱਕਰ ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ 75ਵਾਂ ਸਾਲਾਨਾ ਗੁਰਪੁਰਬ ਸਮਾਗਮ ਨਾਮਵਰ ਢਾਡੀ ਅਤੇ ਕਵੀ...
Ad Position 24