12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸ਼ਹੀਦ ਭਾਈ ਅਨੋਖ ਸਿੰਘ ਬੱਬਰ ਅਤੇ ਸ਼ਹੀਦ ਭਾਈ ਸੁਲੱਖਣ ਸਿੰਘ ਦੀ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮਨਾਏ ਗਏ ਬਰਸੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 01-09-2025
ਅੰਮਿ੍ਤਸਰ, 31 ਅਗਸਤ (ਜਸਵੰਤ ਸਿੰਘ ਜੱਸ)-ਅਖੰਡ ਕੀਰਤਨੀ ਜਥੇ ਵਲੋਂ ਮੌਜੂਦਾ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਅਨੋਖ ਸਿੰਘ ਬੱਬਰ ਅਤੇ ਭਾਈ ਸੁਲੱਖਣ ਸਿੰਘ ਬੱਬਰ ਦਾ ਬਰਸੀ ਸਮਾਗਮ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ 'ਚ ਸਤਿਕਾਰ ਤੇ ਸ਼ਰਧਾ ਨਾਲ ਮਨਇਆ ਗਿਆ | ਅੰਖਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਦੇ ਵੈਰਾਗਮਈ ਕੀਰਤਨ ਗਾਇਣ ਕੀਤਾ ਗਿਆ | ਇਸ ਮੌਕੇ ਭਾਈ ਅਨੋਖ ਸਿੰਘ ਬੱਬਰ ਦੇ ਪਰਿਵਾਰ ਤੋਂ ਹੀਰਾ ਸਿੰਘ ਤੇ ਬੀਬੀ ਸਤਿੰਦਰ ਕੌਰ ਅਤੇ ਭਾਈ ਸੁਲਖੱਣ ਸਿੰਘ ਦੇ ਪਰਿਵਾਰ ਤੋਂ ਭਰਾਤਾ ਮੱਖਣ ਸਿੰਘ ਤੇ ਬੀਬੀ ਮਨਿੰਦਰ ਕੌਰ, ਸ਼ਹੀਦ ਜਨਰਲ ਸ਼ਬੇਗ ਸਿੰਘ ਦੇ ਭਰਾਤਾ ਬੇਅੰਤ ਸਿੰਘ ਅਤੇ ਸ਼ਹੀਦ ਹਰਪਾਲ ਸਿੰਘ ਬੱਬਰ ਦੇ ਭਰਾਤਾ ਮਹਾਂਬੀਰ ਸਿੰਘ ਸੁਲਤਾਨਵਿੰਡ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਭਾਈ ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਕੌਮ ਨੂੰ ਹਮੇਸ਼ਾ ਆਪਣੇ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ | ਇਸ ਮੌਕੇ ਜਥੇ: ਹਵਾਰਾ ਕਮੇਟੀ ਤੋਂ ਪ੍ਰੋਫੈਸਰ ਬਲਜਿੰਦਰ ਸਿੰਘ, ਡਾ. ਸੁਖਦੇਵ ਸਿੰਘ ਬਾਬਾ, ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਪਰਮਜੀਤ ਸਿੰਘ ਟਾਂਡਾ, ਸਰਬਜੀਤ ਸਿੰਘ ਘੁਮਾਣ, ਗੁਰਮੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਜਰਨੈਲ ਸਿੰਘ ਸਖੀਰਾ ਸਮੇਤ ਹੋਰ ਸ਼ਖਸੀਅਤਾਂ ਤੇ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੇ ਸਮਾਜਿਕ ਵਿਗਿਆਨ ਵਿਭਾਗ ਵਲੋਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਸ਼ੇ 'ਤੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਸੰਤ ਸਮਾਜ ਨਸ਼ਿਆਂ ਦੇ ਖਾਤਮੇ ਤੇ ਨੌਜਵਾਨ ਪੀੜ੍ਹੀ ਨੂੰ ਚੰਗੀ ਦਿਸ਼ਾ ਦੇਣ ਲਈ ਅੱਗੇ ਆਉਣ : ਬਾਲਕ੍ਰਿਸ਼ਨ ਸ਼ਰਮਾ
Ad Position 24