12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਭਾਜਪਾ ਵਰਕਰਾਂ ਨੇ ਚੁੱਘ ਦੀ ਅਗਵਾਈ 'ਚ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ <br/>

Ad Position 21
No active advertisement
ਅਜੀਤ ਡੈਸਕ 01-09-2025
ਅੰਮਿ੍ਤਸਰ: 31 ਅਗਸਤ (ਹਰਮਿੰਦਰ ਸਿੰਘ)-ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਲੋਕ ਸਭਾ 'ਚ ਕਾਂਗਰਸ ਵਲੋਂ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ | ਇਸ ਦੌਰਾਨ ਸ੍ਰੀ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕਸ਼ਮੀਰ ਤੋਂ ਕੰਨਿਆਕੁਮਾਰੀ ਅਤੇ ਕੱਛ ਤੋਂ ਗੁਹਾਟੀ ਤੱਕ ਬੇਮਿਸਾਲ ਵਿਕਾਸ ਕਾਰਜ ਹੋਏ ਹਨ | ਦੇਸ਼ ਦੀਆਂ ਪ੍ਰਾਪਤੀਆਂ ਅੱਜ ਪੂਰੀ ਦੁਨੀਆ 'ਚ ਗੂੰਜ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਖੌਤੀ 'ਘੁਸਪੈਠੀਆ ਬਚਾਓ ਯਾਤਰਾ' ਦੇਸ਼ ਲਈ ਸ਼ਰਮਨਾਕ ਹੈ | ਇਸ ਮੰਚ ਤੋਂ ਰਾਹੁਲ ਗਾਂਧੀ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਸਵਰਗੀ ਮਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਕੇ ਰਾਜਨੀਤੀ 'ਚ ਸਭ ਤੋਂ ਘਿਣਾਉਣਾ ਕੰਮ ਕੀਤਾ ਹੈ | ਇਹ ਕਾਰਵਾਈ ਨਾ ਸਿਰਫ਼ ਇੱਕ ਮਾਂ ਦਾ ਅਪਮਾਨ ਹੈ, ਸਗੋਂ ਪੂਰੇ ਭਾਰਤੀ ਸਮਾਜ ਦੀ ਪਛਾਣ ਨੂੰ ਵੀ ਠੇਸ ਪਹੁੰਚਾਉਂਦੀ ਹੈ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਚੰਦਰ ਸ਼ੇਖਰ ਸ਼ਰਮਾ, ਕੌਂਸਲਰ ਅਮਨ ਐਰੀ, ਸਾਬਕਾ ਚੇਅਰਮੈਨ ਸੰਜੀਵ ਖੰਨਾ, ਰਾਹੁਲ ਮਹੇਸ਼ਵਰੀ, ਮਾਨਵ ਤਨੇਜਾ, ਕੁਮਾਰ ਅਮਿਤ, ਸੁਖਮਿੰਦਰ ਸਿੰਘ ਪਿੰਟੂ, ਸਰਬਜੀਤ ਸਿੰਘ ਲੁਟੇਰਾ ਸ਼ੰਟੀ, ਰਾਜੇਸ਼ ਕੁਮਾਰ, ਰਾਜੇਸ਼ ਕੁਮਾਰ ਸ਼ਹਿਜ਼ਾਦਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਸਮੇਤ ਕਈ ਅਕਾਲੀ ਆਗੂ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/>... ਅਗਲੀ ਖ਼ਬਰ ਵਰ੍ਹਦੇ ਮੀਂਹ 'ਚ 300 ਕਰਮਚਾਰੀਆਂ ਨੇ ਕੀਤੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਸਫ਼ਾਈ
Ad Position 24