29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਖ਼ਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 20-09-2025
ਅੰਮਿ੍ਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)¸ਖ਼ਾਲਸਾ ਕਾਲਜ ਦੇ ਰੋਟਰੈਕਟ ਕਲੱਬ ਵਲੋਂ ਅਮਨਦੀਪ ਹਸਪਤਾਲ ਦੇ ਕੈਂਸਰ ਕੇਅਰ ਸੈਂਟਰ ਦੇ ਸਹਿਯੋਗ ਨਾਲ 'ਕੈਂਸਰ ਜਾਗਰੂਕਤਾ' ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਅਮਨਦੀਪ ਹਸਪਤਾਲ ਦੇ ਮੈਡੀਕਲ ਓਨਕੋਲੋਜਿਸਟ ਡਾ. ਜਗਦੀਪ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਪਿ੍ੰ: ਡਾ. ਰੰਧਾਵਾ ਨੇ ਡਾ. ਜਗਦੀਪ ਸਿੰਘ ਦਾ ਸਵਾਗਤ ਕਰਦਿਆਂ ਉਕਤ ਕਲੱਬ ਨੂੰ ਵਿਸ਼ਵ ਪੱਧਰ 'ਤੇ ਮਨੁੱਖੀ ਜੀਵਨ ਨੂੰ ਖ਼ਤਰੇ 'ਚ ਪਾਉਣ ਵਾਲੀਆਂ ਸਭ ਤੋਂ ਗੰਭੀਰ ਬਿਮਾਰੀਆਂ 'ਚੋਂ ਇਕ 'ਤੇ ਅਜਿਹੀ ਮਹੱਤਵਪੂਰਨ ਗੱਲਬਾਤ ਦਾ ਆਯੋਜਨ ਕਰਨ ਲਈ ਵਧਾਈ ਦਿੱਤੀ | ਡਾ. ਜਗਦੀਪ ਸਿੰਘ ਨੇ ਕਿਹਾ ਕਿ ਕੈਂਸਰ, ਇਕ ਬਿਮਾਰੀ ਦੇ ਰੂਪ 'ਚ ਮਨੁੱਖੀ ਵਿਕਾਸ ਪ੍ਰਕਿਰਿਆ ਨਾਲ ਵਿਕਸਿਤ ਹੋਇਆ ਹੈ | ਇਸ ਤੋਂ ਪਹਿਲਾਂ ਕਲੱਬ ਦੇ ਫੈਕਲਟੀ ਸਲਾਹਕਾਰ ਡਾ. ਗੁਰਵੇਲ ਸਿੰਘ ਮੱਲ੍ਹੀ ਨੇ ਪ੍ਰੋਗਰਾਮ ਦੀ ਰੂਪ-ਰੇਖਾ ਸਾਂਝੀ ਕੀਤੀ | ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਭਵਿੱਖ ਲਈ ਆਪਣੇ ਭੋਜਨ 'ਚੋਂ ਜੰਕ ਅਤੇ ਪ੍ਰੋਸੈਸਡ ਭੋਜਨ ਨੂੰ ਖ਼ਤਮ ਕਰਨ ਦੀ ਸਲਾਹ ਦਿੱਤੀ | ਇਸ ਮੌਕੇ ਕਲੱਬ ਦੇ ਸਹਿ-ਫੈਕਲਟੀ ਸਲਾਹਕਾਰ ਡਾ. ਜਸਵਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ, ਡਾ. ਦਲਜੀਤ ਸਿੰਘ, ਡਾ. ਸੁਖਜੀਤ ਸਿੰਘ, ਡਾ. ਹਰਬਿਲਾਸ ਸਿੰਘ ਰੰਧਾਵਾ, ਡਾ. ਦਵਿੰਦਰ ਕੌਰ, ਡਾ. ਬਲਜੀਤ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਪ੍ਰੀਤ ਸਿੰਘ, ਡਾ. ਸ਼ਰਮਾ ਰਿਤੂ ਰਾਜ, ਪ੍ਰੋ. ਪਲਕਦੀਪ ਕੌਰ, ਪ੍ਰੋ. ਪ੍ਰਵੀਨ ਕੌਰ ਸਟਾਫ਼ ਤੋਂ ਇਲਾਵਾ ਵਿਦਿਆਰਥੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੇਅਰ ਤੇ ਕਮਿਸ਼ਨਰ ਵਲੋਂ ਸ਼ਹਿਰ ਵਾਸੀਆਂ ਦੇ ਮੁੱਦਿਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਬੈਠਕ <br/> ਅਗਲੀ ਖ਼ਬਰ ਗਲਾਡਾ ਅਧੀਨ ਆਉਂਦੇ ਏਰੀਆਂ ਵਿਚ ਅਣਅਧਿਕਾਰਤ ਸਬਮਰਸੀਬਲ ਪੰਪਾਂ ਦੀ ਬੋਰਿੰਗ ਅਤੇ ਨਾਜਾਇਜ਼ ਕਾਲੋਨੀਆਂ ਕੱਟਣ ਦਾ ਰੁਝਾਨ...
Ad Position 24