29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸ੍ਰੀ ਗੁਰੂ ਰਾਮਦਾਸ ਖਾਲਸਾ ਸੀ. ਸੈਕੰ. ਸਕੂਲ ਦੀ ਸੰਗੀਤ ਟੀਮ ਰਹੀ ਜੇਤੂ <br/>

Ad Position 21
No active advertisement
ਅਜੀਤ ਡੈਸਕ 20-09-2025
ਅੰਮਿ੍ਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ ਵਲੋਂ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਵਿਦਿਆਰਥੀਆਂ ਦੇ ਰਾਗ ਆਧਾਰਿਤ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ, ਜਿਸ 'ਚ ਪੰਜਾਬ ਦੇ ਬਹੁਤ ਸਾਰੇ ਜ਼ਿਲਿ੍ਹਆਂ ਦੇ ਸਕੂਲਾਂ ਦੀਆਂ ਸ਼ਬਦ ਗਾਇਨ ਟੀਮਾਂ ਨੇ ਇਸ ਪ੍ਰਤੀਯੋਗਤਾ ਵਿਚ ਭਾਗ ਲਿਆ | ਇਸ ਦੌਰਾਨ ਸ਼ਹਿਰ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਰਾਮਦਾਸ ਖਾਲਸਾ ਸੀ. ਸੈਕੰ. ਸਕੂਲ, ਰਾਮਸਰ ਰੋਡ ਦੀ ਸੰਗੀਤ ਟੀਮ ਇਸ ਪ੍ਰਤੀਯੋਗਤਾ 'ਚ ਜੇਤੂ ਰਹੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰ: ਮਮਤਾ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਸ: ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਅਤੇ ਸਤਵੰਤ ਕੌਰ ਡਿਪਟੀ ਡਾਇਰੈਕਟਰ ਸਕੂਲਜ ਦੀ ਯੋਗ ਅਗਵਾਈ 'ਚ ਸਕੂਲ ਦੀ ਸੰਗੀਤ ਟੀਮ ਦੇ ਵਿਦਿਆਰਥੀਆਂ ਨੇ ਇਸ ਪ੍ਰਤਿਯੋਗਿਤਾ 'ਚ ਸਾਰੀਆਂ ਟੀਮਾਂ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਉਨ੍ਹਾਂ ਦੱਸਿਆ ਕਿ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ ਵਲੋਂ ਜੇਤੂ ਟੀਮ ਨੂੰ ਸਨਮਾਨ ਪੱਤਰ, ਸ਼ੀਲਡ ਅਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ |
ਇਸ ਦੌਰਾਨ ਸਕੂਲ ਦੀ ਜੇਤੂ ਸੰਗੀਤ ਟੀਮ ਦਾ ਸਕੂਲ ਪਹੁੰਚਣ 'ਤੇ ਪਿ੍ੰ: ਮਮਤਾ ਕੌਰ ਵਲੋਂ ਜਿਥੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਉਥੇ ਹੀ ਸਕੂਲ ਦੇ ਸੰਗੀਤ ਅਧਿਆਪਕ ਬਲਬੀਰ ਸਿੰਘ ਨੂੰ ਵੀ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸ਼ਹਿਰੀ ਪ੍ਰਧਾਨਗੀ ਲਈ ਮੈਦਾਨ ਵਿਚ ਨਿੱਤਰੇ ਦਿਨੇਸ਼ ਬੱਸੀ <br/> ਅਗਲੀ ਖ਼ਬਰ ਵਿਧਾਇਕਾ ਜੀਵਨਜੋਤ ਕੌਰ ਵਲੋਂ ਵਿਕਾਸ ਕੰਮਾਂ ਦਾ ਉਦਘਾਟਨ
Ad Position 24