29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਕਾਂਗਰਸ ਸ਼ਹਿਰੀ ਪ੍ਰਧਾਨਗੀ ਲਈ ਮੈਦਾਨ ਵਿਚ ਨਿੱਤਰੇ ਦਿਨੇਸ਼ ਬੱਸੀ <br/>

Ad Position 21
No active advertisement
ਅਜੀਤ ਡੈਸਕ 20-09-2025
ਵੇਰਕਾ, 19 ਸਤੰਬਰ (ਪਰਮਜੀਤ ਸਿੰਘ ਬੱਗਾ)-ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੇ ਅਹੁਦੇ ਲਈ ਸਿਆਸੀ ਹਲਚਲ ਤੇਜ਼ ਹੋ ਗਈ ਹੈ | ਇਸ ਅਹੁਦੇ ਲਈ ਅੱਜ ਸੀਨੀਅਰ ਕਾਂਗਰਸੀ ਨੇਤਾ ਅਤੇ ਨਗਰ ਸੁਧਾਰ ਟਰੱਸਟ ਅੰਮਿ੍ਤਸਰ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਪਾਰਟੀ ਦੇ ਅਬਜ਼ਰਵਰ ਸੀ. ਪੀ. ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਆਪਣਾ ਦਾਅਵਾ ਪੇਸ਼ ਕਰਨ ਲਈ ਅਰਜ਼ੀ-ਪੱਤਰ ਜਮ੍ਹਾਂ ਕਰਵਾਇਆ | ਅਰਜ਼ੀ ਦਾਖਲ ਕਰਦੇ ਸਮੇਂ ਬੱਸੀ ਦੇ ਨਾਲ ਕਈ ਵਰਕਰ ਵੀ ਹਾਜ਼ਰ ਸਨ ਜਿਨ੍ਹਾਂ ਨੇ ਉਨ੍ਹਾਂ ਦੇ ਸਮਰਥਨ ਵਿਚ ਜੋਸ਼ੋ-ਖਰੋਸ਼ ਦਿਖਾਇਆ | ਦਿਨੇਸ਼ ਬੱਸੀ ਨੇ ਇਸ ਮੌਕੇ 'ਤੇ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ, ਸੀਨੀਅਰ ਆਗੂ ਅਤੇ ਅੰਮਿ੍ਤਸਰ ਜ਼ਿਲ੍ਹੇ ਦੇ ਵਰਕਰ ਉਨ੍ਹਾਂ 'ਤੇ ਭਰੋਸਾ ਕਰਦੇ ਹਨ ਤਾਂ ਉਹ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਗੇ ਅਤੇ ਉਨ੍ਹਾਂ ਦੀ ਸਭ ਤੋਂ ਵੱਡੀ ਪਹਿਲਕਦਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅੰਮਿ੍ਤਸਰ ਸ਼ਹਿਰੀ ਖੇਤਰ ਦੀਆਂ ਸਾਰੀਆਂ ਪੰਜ ਸੀਟਾਂ ਭਾਰੀ ਬਹੁਮਤ ਨਾਲ ਜਿਤਾ ਕੇ ਕਾਂਗਰਸ ਦੀ ਝੋਲੀ ਵਿਚ ਪਾਉਣ ਦੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਦਿਲਰਾਜ ਸਿੰਘ ਸਰਕਾਰੀਆ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਵਜੋਂ ਕੀਤਾ ਦਾਅਵਾ ਪੇਸ਼ <br/>... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖਾਲਸਾ ਸੀ. ਸੈਕੰ. ਸਕੂਲ ਦੀ ਸੰਗੀਤ ਟੀਮ ਰਹੀ ਜੇਤੂ <br/>
Ad Position 24