17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਮਾਜਵਾਦੀ ਪਾਰਟੀ ਦੇ ਆਗੂੁਆਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ <br/>

Ad Position 21
No active advertisement
ਅਜੀਤ ਡੈਸਕ 21-09-2025
ਅੰਮਿ੍ਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-ਸਮਾਜਵਾਦੀ ਪਾਰਟੀ ਦੇ ਪ੍ਰਧਾਨ ਸ੍ਰੀ ਅਖਿਲੇਸ਼ ਯਾਦਵ ਨਿਰਦੇਸ਼ ਅਨੁਸਾਰ ਪਾਰਟੀ ਦੇ ਮੈਂਬਰ ਪਾਰਲੀਮੈਂਟ ਸ੍ਰੀ ਧਰਮਿੰਦਰ ਯਾਦਵ ਦੀ ਅਗਵਾਈ ਵਿਚ ਇੱਕ ਉੱਚ ਪੱਧਰੀ ਵਫਦ ਵਲੋਂ ਅੱਜ ਜ਼ਿਲ੍ਹਾ ਅੰਮਿ੍ਤਸਰ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ | ਪਾਰਟੀ ਆਗੂੁ ਗੁਰਮੇਜ ਸਿੰਘ ਮਠਾੜੂ ਅਨੁਸਾਰ ਰਮਦਾਸ, ਘੋਨੇਵਾਲ, ਅਵਾਨ, ਘਣੀਏ ਕੇ ਬੇਟ ਅਤੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਉਪ੍ਰੰਤ ਅੱਜ ਇਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੰਜਾਬ ਤੇ ਪੰਜਾਬੀਆਂ ਨਾਲ ਨਫ਼ਰਤ ਛੱਡ ਕੇ ਪੰਜਾਬ ਵਿਚ ਹੜ੍ਹਾਂ ਨਾਲ ਹੋਈ ਤਬਾਹੀ ਦੀ ਭਰਪਾਈ ਲਈ ਘੱਟੋ ਘੱਟ 50 ਹਜ਼ਾਰ ਕਰੋੜ ਦਾ ਫੌਰੀ ਰਾਹਤ ਪੈਕੇਜ ਜਾਰੀ ਕਰਨ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਪੰਜਾਬ ਨਾਲ ਵਿਤਕਰਾ ਕਰਨਾ ਦੇਸ਼ ਹਿਤ ਵਿਚ ਨਹੀਂ ਹੈ | ਉਨ੍ਹਾਂ ਕਿਹਾ ਕਿ ਸਮਾਜਵਾਦੀ ਪਾਰਟੀ ਵਲੋਂ ਵੀ ਹੜ੍ਹ ਪੀੜ੍ਹਤਾਂ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ | ਇਸ ਮੌਕੇ ਪਾਰਟੀ ਦੇ ਸਾਬਕਾ ਮੰਤਰੀ ਤੇ ਵਿਧਾਇਕ ਅਤੇ ਲੋਕ ਲੇਖਾ ਸੰਮਤੀ ਉੱਤਰ ਪ੍ਰਦੇਸ਼ ਦੇ ਚੇਅਰਮੈਨ ਸ੍ਰੀ ਮਹਿਬੂਬ ਅਲੀ, ਸਾਬਕਾ ਸਾਂਸਦ ਅਨੰਦ ਭਦੌਰੀਆ, ਕੁਲਦੀਪ ਸਿੰਘ ਭੁੱਲਰ, ਰਾਸ਼ਟਰੀ ਸਕੱਤਰ ਸਮਾਜਵਾਦੀ ਪਾਰਟੀ, ਮੋਹਨ ਲਾਲ ਬਲੱਗਣ ਪੰਜਾਬ ਪ੍ਰਧਾਨ ਅਤੇ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਗੁਰਮੇਜ ਸਿੰਘ ਮਠਾੜੂ ਸਮੇਤ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਭਗਤਾਂਵਾਲਾ 'ਚ ਫ਼ਸਲ ਦੀ ਆਮਦ ਨਾਲ ਜਾਮ ਹੋਈ ਸ਼ਹਿਰ ਦੀ ਆਵਾਜਾਈ <br/> ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ ਬੂਥ ਲੈਵਲ ਅਫ਼ਸਰਾਂ ਲਈ ਇਕ ਸਿਖਲਾਈ ਸੈਸ਼ਨ ਕਰਵਾਇਆ
Ad Position 24