16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਟਰੈਫਿਕ ਪੁਲਿਸ ਵਲੋਂ ਧਾਰਮਿਕ ਸਥਾਨਾਂ 'ਤੇ ਕਰਮਚਾਰੀ ਤਾਇਨਾਤ <br/>

Ad Position 21
No active advertisement
ਅਜੀਤ ਡੈਸਕ 21-09-2025
ਅੰਮਿ੍ਤਸਰ, 20 ਸਤੰਬਰ (ਗਗਨਦੀਪ ਸ਼ਰਮਾ)-ਟਰੈਫਿਕ ਪੁਲਿਸ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਸ੍ਰੀ ਦੁਰਗਿਆਣਾ ਮੰਦਰ, ਸ਼ਿਵਾਲਾ ਭਾਈਆਂ, ਮਾਤਾ ਲਾਲ ਦੇਵੀ ਮੰਦਰ (ਮਾਡਲ ਟਾਊਨ) ਆਦਿ ਧਾਰਮਿਕ ਸਥਾਨਾਂ 'ਤੇ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਹਨ | ਏ. ਡੀ. ਸੀ. ਪੀ. ਟਰੈਫਿਕ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਟਰੈਫਿਕ ਪੁਲਿਸ ਵਲੋਂ ਉਕਤ ਧਾਰਮਿਕ ਸਥਾਨਾਂ 'ਤੇ ਯੋਗ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਆਮ ਪਬਲਿਕ ਅਤੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਟਰੈਫਿਕ ਸੰਬੰਧੀ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਸ ਤੋਂ ਇਲਾਵਾ ਭਗਤਾਂਵਾਲਾ ਦਾਣਾ ਮੰਡੀ ਵਿਖੇ ਵੱਖ-ਵੱਖ ਪਿੰਡਾਂ ਤੋਂ ਆਉਣ ਵਾਲੀਆਂ ਝੋਨੇ ਦੀਆਂ ਟਰਾਲੀਆਂ ਦੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਵੱਖ-ਵੱਖ ਪੁਆਇੰਟਾਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ, ਤਾਂ ਜੋ ਕਿਸੇ ਜਗ੍ਹਾ ਪਰ ਟਰੈਫਿਕ ਜਾਮ ਨਾ ਲੱਗੇ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਭਾਈ ਗੁਰਇਕਬਾਲ ਸਿੰਘ ਵਲੋਂ ਹੜ੍ਹ ਪੀੜਤਾਂ ਲਈ ਨਿਭਾਈਆਂ ਜਾ ਰਹੀਆਂ ਨਿਸ਼ਕਾਮ ਰਾਹਤ ਸੇਵਾਵਾਂ ਦੀ ਸ... ਅਗਲੀ ਖ਼ਬਰ ਰੋਟਰੀ ਕਲੱਬ ਗ੍ਰੇਟਰ ਰਾਜਪੁਰਾ ਵਲੋਂ ਦੰਦਾਂ ਦਾ ਨਿਰੀਖਣ ਕੈਂਪ ਤੇ ਬੂਟੇ ਲਗਾਉਣ ਦੀ ਮੁਹਿੰਮ
Ad Position 24